ਅਮਰੀਕਾ 'ਚ ਹੋਏ ਭਿਆਨਕ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ

ਫਰਿਜ਼ਨੋ,06 ਜਨਵਰੀ : ਪੰਜਾਬ ਤੋਂ ਵੱਡੀ ਗਿਣਤੀ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਕਮਾਉਣ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਹਾਦਸਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹਾ ਹੀ ਇਕ ਹਾਦਸਾ ਅਮਰੀਕਾ ਵਿਚ ਰਹਿਣ ਵਾਲੇ ਪੰਜਾਬੀ ਨੌਜਵਾਨ ਨਾਲ ਵਾਪਰਿਆ। ਭਿਆਨਕ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਦਿਓਲ ਵਜੋਂ ਹੋਈ ਹੈ। ਗੁਰਮੀਤ ਸਿੰਘ ਦਿਓਲ ਅਮਰੀਕਾ ਦੇ ਫਰਿਜ਼ਨੋ ਵਿਖੇ ਰਹਿ ਰਿਹਾ ਸੀ ਅਤੇ ਪੰਜਾਬ ਦੇ ਲੁਧਿਆਣਾ ਦੇ ਪਿੰਡ ਖੰਡੂਰ ਦਾ ਰਹਿਣ ਵਾਲਾ ਸੀ। ਦਿਓਲ ਅਮਰੀਕਾ ਵਿਚ ਟਰੱਕ ਚਲਾਉਂਦਾ ਸੀ। ਕੈਲੀਫੋਰਨੀਆ ਦੇ ਸਲਿਨਾ ਕੋਲ ਜਦੋਂ ਉਹ ਟਰੱਕ ਲੈ ਕੇ ਜਾ ਰਿਹਾ ਸੀ ਤਾਂ ਉਸ ਸਮੇਂ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਜਿਸ ਦੌਰਾਨ ਉਹ ਦਰਦਨਾਕ ਹਾਦਸਾ ਹੋਇਆ। ਦਿਓਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਸ ਦੀ ਉਮਰ ਸਿਰਫ 36 ਸਾਲ ਸੀ। ਅਚਾਨਕ ਹੋਈ ਮੌਤ ਨਾਲ ਗੁਰਮੀਤ ਸਿੰਘ ਦਿਓਲ ਦੇ ਪਰਿਵਾਰ ਵਾਲਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।