ਗੁਰੂ ਗ੍ਰੰਥ ਸਾਹਿਬ ਜੀ ਨਾਲ ਲੈ ਕੇ ਭਾਰਤ ਪਰਤਣ ਲਈ ਕਾਬੁਲ ਅਵਾਈ ਅੱਡੇ 'ਤੇ ਖੜ੍ਹੇ ਅਫ਼ਗ਼ਾਨ ਸਿੱਖ

46 ਅਫਗਾਨ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਮੈਂਬਰ ਜਲਦੀ ਹੀ ਅਫਗਾਨਿਸਤਾਨ ਤੋਂ ਵਾਪਸ ਆਉਣਗੇ। ਸਿੱਖ ਭਾਈਚਾਰੇ ਦੇ ਮੈਂਬਰ ਤਿੰਨ ਗੁਰੂ ਗ੍ਰੰਥ ਸਾਹਿਬ ਜੀ ਨਾਲ ਪਰਤ ਰਹੇ ਹਨ। ਯਾਤਰੀ ਕਾਬੁਲ ਹਵਾਈ ਅੱਡੇ ਦੇ ਅੰਦਰ ਸੁਰੱਖਿਅਤ ਪਹੁੰਚੇ ਹਨ। ਭਾਰਤ ਏਅਰ ਫੋਰਸ ਦੇ ਜਹਾਜ਼ ਰਾਹੀਂ ਵਾਪਸ ਆਉਣਗੇ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਹਵਾਈ ਸੈਨਾ ਦੇ ਜਹਾਜ਼ਾਂ ਰਾਹੀਂ ਕੁਝ ਭਾਰਤੀ ਨਾਗਰਿਕਾਂ ਦੇ ਨਾਲ 46 ਅਫਗਾਨ ਹਿੰਦੂਆਂ ਅਤੇ ਸਿੱਖਾਂ ਨੂੰ ਕੱਢਿਆ ਜਾ ਰਿਹਾ ਹੈ। ਚੰਡੇਕ ਨੇ ਕਿਹਾ ਕਿ ਅਫਗਾਨ ਸਿੱਖ ਅਤੇ ਹਿੰਦੂ ਵੀ ਆਪਣੇ ਨਾਲ ਤਿੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਆਏ ਹਨ। ਐਤਵਾਰ ਨੂੰ, 107 ਭਾਰਤੀ ਨਾਗਰਿਕਾਂ ਸਮੇਤ, 23 ਭਾਰਤੀ ਅਫਗਾਨ ਸਿੱਖ ਅਤੇ ਹਿੰਦੂ ਭਾਰਤੀ ਹਵਾਈ ਫੌਜ ਦੇ ਜਹਾਜ਼ ਵਿੱਚ ਸਵਾਰ ਹੋ ਕੇ ਭਾਰਤ ਆਏ ਸਨ। ਦੋ ਅਫਗਾਨ ਸਿੱਖ ਸੰਸਦ ਮੈਂਬਰ ਅਤੇ ਉਨ੍ਹਾਂ ਦੇ ਪਰਿਵਾਰ ਵੀ ਐਤਵਾਰ ਨੂੰ ਕੱਢੇ ਗਏ ਲੋਕਾਂ ਦਾ ਹਿੱਸਾ ਸਨ।