ਅਮਰੀਕਾ 'ਚ ਦੋ ਬੱਸਾਂ ਦੀ ਜ਼ਬਰਦਸਤ ਟੱਕਰ, 11 ਲੋਕ ਜਖ਼ਮੀ

ਹਿਊਸਟਨ, 3 ਮਈ : ਅਮਰੀਕਾ ਦੇ ਟੈਕਸਾਸ ਰਾਜ ਦੇ ਸਭ ਤੋਂ ਵੱਡੇ ਸ਼ਹਿਰ ਹਿਊਸਟਨ ਵਿੱਚ ਦੋ ਮੈਟਰੋ ਬੱਸਾਂ ਦੀ ਟੱਕਰ ਵਿੱਚ ਕਰੀਬ 11 ਲੋਕ ਜ਼ਖਮੀ ਹੋ ਗਏ ਅਤੇ ਹਸਪਤਾਲ ਵਿੱਚ ਭਰਤੀ ਹਨ।  ਇਕ ਸਮਾਚਾਰ ਏਜੰਸੀ ਨੇ ਸਥਾਨਕ ਮੀਡੀਆ ਕੇਟੀਆਰਕੇ ਦੇ ਹਵਾਲੇ ਨਾਲ ਦੱਸਿਆ ਕਿ ਹਾਦਸੇ ਵਿਚ ਇਕ ਬੱਸ ਦੀ ਅੱਗੇ ਵਾਲੀ ਵਿੰਡਸ਼ੀਲਡ ਚਕਨਾਚੂਰ ਹੋ ਗਈ। ਦੋਵਾਂ ਬੱਸਾਂ 'ਚ ਕਿੰਨੇ ਲੋਕ ਸਵਾਰ ਸਨ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।