ਨਿਊਯਾਰਕ ਸਣੇ ਕਈ ਸੂਬਿਆਂ 'ਚ ਭਾਰੀ ਬਰਫਬਾਰੀ, 6 ਫੁੱਟ ਤੋਂ ਵਧ ਜੰਮੀ ਬਰਫ, 2 ਲੋਕਾਂ ਦੀ ਮੌਤ

ਅਮਰੀਕਾ : ਨਿਊਯਾਰਕ ਸਣੇ ਕਈ ਸੂਬਿਆਂ ਵਿਚ ਭਾਰੀ ਬਰਫਬਾਰੀ ਹੋ ਰਹੀ ਹੈ। ਇਸ ਦਾ ਸਭ ਤੋਂ ਵਧ ਅਸਰ ਪੱਛਮੀ ਨਿਊਯਾਰਕ ਵਿਚ ਦੇਖਿਆ ਜਾ ਰਿਹਾ ਹੈ। ਇਥੇ 2 ਲੋਕਾਂ ਦੀ ਮੌਤ ਹੋ ਗਈ ਹੈ। ਕੁਝ ਥਾਵਾਂ ‘ਤੇ 6 ਫੁੱਟ ਤੋਂ ਵਧ ਬਰਫ ਜੰਮੀ ਹੋਈ ਹੈ। ਆਉਣ ਵਾਲੇ 24 ਘੰਟਿਆਂ ਵਿਚ ਨਿਊਯਾਰਕ ਵਿਚ ਹੁਣ ਤੱਕ ਦੀ ਸਭ ਤੋਂ ਵਧ ਬਰਫਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਤੇਜ਼ ਬਰਫਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ ਤੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਅਮਰੀਕਾ ਦੀਆਂ ਕਈ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਡਰਾਈਵਿੰਗ ‘ਤੇ ਰੋਕ ਲਗਾਈ ਗਈ ਹੈ। ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਪੱਛਮੀ ਨਿਊਯਾਰਕ ਦੇ ਕਈ ਇਲਾਕਿਆਂ ਵਿਚ ਰੈਸਕਿਊ ਟੀਮ ਦਿਨ-ਰਾਤ ਕੰਮ ਕਰ ਰਹੀ ਹੈ। ਹੁਣ ਤੱਕ ਇਥੇ 280 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਲਗਭਗ 1600 ਲੋਕ ਬਿਨਾਂ ਬਿਜਲੀ ਦੇ ਰਹਿ ਰਹੇ ਹਨ। ਬਰਫਬਾਰੀ ਵਾਲੀਆਂ ਥਾਵਾਂ ‘ਤੇ ਸਰਕਾਰੀ ਕਰਮਚਾਰੀ ਸੜਕਾਂ ਤੋਂ ਬਰਫ ਹਟਾਉਣ ਦਾ ਕੰਮ ਕਰ ਰਹੇ ਹਨ।