ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਨੀਟੂ ਗੋਲੀਆਂ ਲੱਗਣ ਨਾਲ ਹੋਏ ਗੰਭੀਰ ਜ਼ਖ਼ਮੀ, ਹਸਪਤਾਲ 'ਚ ਦਾਖ਼ਲ 

ਸਰੀ, 06 ਮਈ : ਕੈਨੇਡਾ 'ਚ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਕਮਲਜੀਤ ਕੰਗ ਉਰਫ਼ ਨੀਟੂ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਏ ਨੀਟੂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਪਰ ਇਸ ਤੋਂ ਪਹਿਲਾਂ ਹੀ ਹਮਲਾਵਰ ਫਰਾਰ ਹੋ ਗਏ। ਕਬੱਡੀ ਪ੍ਰਮੋਟਰ ਕਮਲਜੀਤ ਕੰਗ ਉਰਫ਼ ਨੀਟੂ 'ਤੇ ਹਮਲਾ ਕਰਨ ਵਾਲੇ ਕੁੱਲ ਲੋਕਾਂ ਦੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਕੈਨੇਡੀਅਨ ਪੁਲਿਸ ਮੌਕੇ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਫਰਾਰ ਹਮਲਾਵਰਾਂ ਦਾ ਸੁਰਾਗ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੀਟੂ ਦੀ ਪੁਰਾਣੀ ਰੰਜਿਸ਼ ਦੇ ਬਿੰਦੂਆਂ ਦੀ ਵੀ ਜਾਂਚ ਕਰ ਰਹੀ ਹੈ। ਕਮਲਜੀਤ ਕੰਗ ਉਰਫ ਨੀਟੂ ਮੂਲ ਰੂਪ ਤੋਂ ਪੰਜਾਬ ਦਾ ਰਹਿਣ ਵਾਲੇ ਹਨ। ਫਿਲਹਾਲ ਉਨ੍ਹਾਂ ’ਤੇ ਹਮਲੇ ਹੋਣ ਦੀ ਖ਼ਬਰ ਜਿਵੇਂ ਹੀ ਪਰਿਵਾਰਿਕ ਮੈਂਬਰਾਂ ਨੂੰ ਪਹੁੰਚੀ ਤਾਂ ਉਹ ਹਸਪਤਾਲ ਪਹੁੰਚੇ ਹਨ। ਨਾਲ ਹੀ ਕੈਨੇਡਾ ’ਚ ਰਹਿੰਦੇ ਕਬੱਡੀ ਖਿਡਾਰੀ ਵੀ ਨੀਟੂ ਦਾ ਹਾਲ ਚਾਲ ਜਾਣਨ ਦੇ ਲਈ ਹਸਪਤਾਲ ਪਹੁੰਚੇ ਹਨ। 
 

2nd photo