ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਤੋਂ ਸਾਨੂੰ ਸਾਰਿਆਂ ਦੀ ਸੇਵਾ ਕਰਨ ਦੀ ਸਿੱਖਿਆ ਮਿਲਦੀ ਹੈ : ਪੀ.ਐੱਮ.ਮੋਦੀ 

  • ਪੀ.ਐੱਮ.ਮੋਦੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ। 

ਸਿਡਨੀ, 23 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਡਨੀ (ਆਸਟ੍ਰੇਲੀਆ) ਵਿਖੇ ਕੁਡੋਸ ਬੈਂਕ ਅਰੇਨਾ ਪਹੁੰਚੇ, ਜਿੱਥੇ ਉਹਨਾਂ ਨੇ ਵਿਦੇਸ਼ੀ ਭਾਰਤੀਆਂ ਦੇ ਇਕ ਪ੍ਰੋਗਰਾਮ ਵਿਚ ਸੰਬੋਧਨ ਕੀਤਾ। ਆਪਣੇ ਸਬੰਧੋਨ ਵਿਚ ਪੀ.ਐੱਮ.ਮੋਦੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਪੀ.ਐੱਮ. ਮੋਦੀ ਨੇ ਕਿਹਾ ਕਿ ਅੱਜ ਸ਼ਹੀਦਾਂ ਦੇ ਸਰਤਾਜ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਸਾਨੂੰ ਗੁਰੂ ਜੀ ਦੇ ਜੀਵਨ ਤੋਂ ਸਾਰਿਆਂ ਦੀ ਸੇਵਾ ਕਰਨ ਦੀ ਸਿੱਖਿਆ ਮਿਲਦੀ ਹੈ। ਗੁਰੂ ਜੀ ਨੇ ਦਸੰਵਧ ਕੱਢਣ ਦੀ ਸ਼ੁਰੂਆਤ ਕੀਤੀ ਸੀ। ਇਸੇ ਪ੍ਰੇਰਣਾ ਨਾਲ ਕੋਰੋਨਾ ਮਹਾਮਾਰੀ ਦੌਰਾਨ ਬਹੁਤ ਸਾਰੇ ਗੁਰਦੁਆਰਾ ਸਾਹਿਬ ਦੇ ਲੰਗਰਾਂ ਨੇ ਲੋਕਾਂ ਦੇ ਢਿੱਡ ਭਰੇ। ਇਸ ਦੇ ਨਾਲ ਹੀ ਹੋਰ ਵੀ ਬਹੁਤ ਸਾਰੀਆਂ ਰਸੋਈਆਂ ਪੀੜਤਾਂ ਦੀ ਮਦਦ ਲਈ ਖੁੱਲ੍ਹੀ ਰਹੀ। ਆਸਟ੍ਰੇਲੀਆ ਵਿਚ ਰਹਿ ਕੇ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਲੋਕਾਂ ਦੀ ਮਦਦ ਕੀਤੀ। ਪੀਐੱਮ ਮੋਦੀ ਨੇ ਕਿਹਾ ਕਿ ਭਾਰਤੀ ਕਿਤੇ ਵੀ ਰਹਿਣ ਉਹਨਾਂ ਵਿਚ ਦੂਜਿਆਂ ਦੀ ਮਦਦ ਕਰਨ ਜ਼ਜਬਾ ਕਾਇਮ ਰਹਿੰਦਾ ਹੈ। ਦੁਨੀਆ ਭਰ ਵਿਚ ਕਿਤੇ ਵੀ ਕੋਈ ਆਫ਼ਤ ਆਉਂਦੀ ਹੈ, ਭਾਰਤੀ ਮਦਦ ਲਈ ਹਮੇਸ਼ਾ ਤਿਆਰ ਰਹਿੰਦ ਹਨ।