ਪਾਕਿਸਤਾਨ ’ਚ ਹਿੰਦੂ ਔਰਤ ਦਾ ਬਲਾਤਕਾਰ ਕਰਨ ਤੋਂ ਬਾਅਦ ਕਤਲ, ਭਾਰਤ ਸਰਕਾਰ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ

ਪਾਕਿਸਤਾਨ, 29 ਦਸੰਬਰ : ਪਾਕਿਸਤਾਨ ਦੇ ਸਿੰਧ ਸੂਬੇ ਸਿੰਝੋਰੋ ਸ਼ਹਿਰ ‘ਚ ਇਕ ਹਿੰਦੂ ਔਰਤ ਨਾਲ ਕਥਿਤ ਤੌਰ ‘ਤੇ ਸਮੂਹਿਕ ਬਲਾਤਕਾਰ ਕੀਤਾ ਗਿਆ, ਫਿਰ ਉਸ ਤੋਂ ਬਾਅਦ ਉਸ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ ਅਤੇ ਬਾਅਦ ਵਿਚ ਉਸ ਦੀ ਚਮੜੀ ਉਤਾਰ ਦਿੱਤੀ ਗਈ। ਸੈਨੇਟਰ ਕ੍ਰਿਸ਼ਨਾ ਕੁਮਾਰੀ ਨੇ ਕਿਹਾ ਕਿ ਔਰਤ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕੀਤਾ ਗਿਆ ਸੀ। ਹਿੰਦੂ ਭਾਈਚਾਰੇ ਦੀ ਪਾਕਿਸਤਾਨ ਦੀ ਪਹਿਲੀ ਮਹਿਲਾ ਸੈਨੇਟਰ ਕ੍ਰਿਸ਼ਨਾ ਕੁਮਾਰੀ ਨੇ ਇੱਕ ਟਵੀਟ ਵਿੱਚ ਕਿਹਾ, “40 ਸਾਲਾ ਔਰਤ ਦਾ ਸਿਰ ਕਲਮ ਕੀਤਾ ਗਿਆ ਸੀ ਤੇ ਚਮੜੀ ਉਤਾਰ ਦਿੱਤੀ ਗਈ ” ਪਾਕਿਸਤਾਨ ਪੀਪਲਜ਼ ਪਾਰਟੀ ਦੇ ਨੇਤਾ ਨੇ ਕਿਹਾ ਕਿ ਪੀੜਤਾ ਦੇ ਸਰੀਰ ਅਤੇ ਚਿਹਰੇ ਦੀ ਚਮੜੀ ਉਤਾਰ ਦਿੱਤੀ ਸੀ। ਮ੍ਰਿਤਕ ਔਰਤ ਦੇ ਚਾਰ ਬੱਚੇ ਹਨ। ਕ੍ਰਿਸ਼ਨਾ ਕੁਮਾਰੀ ਨੇ ਇੱਕ ਟਵੀਟ ਵਿੱਚ ਕਿਹਾ ਕਿ 40 ਸਾਲਾ ਵਿਧਵਾ ਦਇਆ ਭੇਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ ਅਤੇ ਲਾਸ਼ ਬਹੁਤ ਬੁਰੀ ਹਾਲਤ ਵਿੱਚ ਮਿਲੀ ਸੀ। ਉਸ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ ਗਿਆ ਸੀ ਅਤੇ ਜ਼ਾਲਮਾਂ ਨੇ ਪੂਰੇ ਸਿਰ ਦਾ ਮਾਸ ਕੱਢ ਦਿੱਤਾ ਸੀ। ਉਥੋਂ ਪੁਲਿਸ ਦੀਆਂ ਟੀਮਾਂ ਪਹੁੰਚ ਗਈਆਂ। ਪੀਪੀਪੀ ਦੇ ਜਯਾਲਾ ਅਮਰ ਲਾਲ ਭੀਲ ਨੇ ਦਾਅਵਾ ਕੀਤਾ ਕਿ ਬੁੱਧਵਾਰ ਨੂੰ ਖੇਤ ਵਿੱਚੋਂ ਸੜੀ ਹੋਈ ਲਾਸ਼ ਮਿਲੀ ਸੀ ਅਤੇ ਪੁਲਿਸ ਨੇ ਔਰਤ ਦੇ ਪਰਿਵਾਰ ਤੋਂ ਜਾਣਕਾਰੀ ਇਕੱਠੀ ਕਰ ਲਈ ਹੈ। ਪੀਪੀਪੀ ਆਗੂ ਅਨੁਸਾਰ ਪੋਸਟਮਾਰਟਮ ਕਰਵਾ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਪਾਕਿਸਤਾਨ ‘ਚ ਇਕ ਹਿੰਦੂ ਔਰਤ ਦੇ ਕਤਲ ‘ਤੇ ਭਾਰਤ ਸਰਕਾਰ ਨੇ ਸਖ਼ਤ ਦਿੱਤੀ ਪ੍ਰਤੀਕਿਰਿਆ
ਪਾਕਿਸਤਾਨ ‘ਚ ਹਿੰਦੂ ਔਰਤ ਨਾਲ ਬਲਾਤਕਾਰ ਤੋਂ ਬਾਅਦ ਔਰਤ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ ਗਿਆ ਅਤੇ ਕਤਲ ਤੋਂ ਬਾਅਦ ਲਾਸ਼ ਨੂੰ ਖੇਤ ‘ਚ ਸੁੱਟ ਦਿੱਤਾ ਗਿਆ। ਪਾਕਿਸਤਾਨ ‘ਚ ਇਕ ਹਿੰਦੂ ਔਰਤ ਦੇ ਕਤਲ ‘ਤੇ ਭਾਰਤ ਸਰਕਾਰ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਕਿਹਾ ਕਿ ਪਾਕਿਸਤਾਨ ਨੂੰ ਘੱਟ ਗਿਣਤੀਆਂ ਦਾ ਖਿਆਲ ਰੱਖਣਾ ਚਾਹੀਦਾ ਹੈ। ਉਸ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ਅਸੀਂ ਵਾਰ-ਵਾਰ ਕਹਿੰਦੇ ਹਾਂ ਕਿ ਪਾਕਿਸਤਾਨ ਨੂੰ ਘੱਟ ਗਿਣਤੀਆਂ ਦਾ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪਾਕਿਸਤਾਨ ਦੀ ਹੈ। ਅਸੀਂ ਸਿਰਫ ਇਹ ਕਹਾਂਗੇ ਕਿ ਪਾਕਿਸਤਾਨ ਘੱਟ ਗਿਣਤੀਆਂ ਦੀ ਰੱਖਿਆ ਕਰੇ। ਜ਼ਿਕਰਯੋਗ ਹੈ ਕਿ ਪਾਕਿਸਤਾਨ ‘ਚ ਘੱਟ ਗਿਣਤੀਆਂ ਦੀ ਹਾਲਤ ਖਰਾਬ ਹੈ। ਜਬਰੀ ਧਰਮ ਪਰਿਵਰਤਨ ਅਤੇ ਘੱਟ ਗਿਣਤੀ ਔਰਤਾਂ ਵਿਰੁੱਧ ਅੱਤਿਆਚਾਰ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਇੰਟਰਨੈਸ਼ਨਲ ਫੋਰਮ ਫਾਰ ਰਾਈਟਸ ਐਂਡ ਸੋਸਾਇਟੀ ਦੇ ਅਨੁਸਾਰ, ਪਾਕਿਸਤਾਨ ਵਿੱਚ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਵਿਆਹ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ।