ਗਿੱਪੀ ਗਰੇਵਾਲ ਦੇ ਕੈਨੇਡਾ ਸਥਿਤ ਘਰ 'ਤੇ ਗੋਲੀਬਾਰੀ ਹੋਣ ਦੀ ਖ਼ਬਰ, ਫਾਇਰਿੰਗ ਦੀ ਜ਼ਿੰਮੇਵਾਰੀ ਲਾਰੈਂਸ ਗਰੁੱਪ ਨੇ ਲਈ

ਵੈਨਕੂਵਰ, 25 ਨਵੰਬਰ : ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੇ ਘਰ 'ਤੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਫਾਇਰਿੰਗ ਕੈਨੇਡਾ ਸਥਿਤ ਉਹਨਾਂ ਦੇ ਬੰਗਲੇ 'ਤੇ ਕੀਤੀ ਗਈ ਹੈ। ਹਲਾਂਕਿ ਇਸ ਘਟਨਾ ਸਬੰਧੀ ਪੰਜਾਬੀ ਗਾਇਕ ਗਿੱਪੀ ਗਰੇਵਾਲ ਦਾ ਹਾਲੇ ਤੱਕ ਕੋਈ ਵੀ ਰਿਐਕਸ਼ਨ ਸਾਹਮਣੇ ਨਹੀਂ ਆਇਆ। ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲਾਰੈਂਸ ਗਰੁੱਪ ਨੇ ਲਈ ਹੈ। ਇਸ ਸੰਬੰਧੀ ਇੱਕ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਬੰਗਲੇ 'ਤੇ ਗੋਲੀਬਾਰੀ ਕਰਨ ਦਾ ਦਾਅਵਾ ਕੀਤਾ ਹੈ। ਗਿੱਪੀ ਗਰੇਵਾਲ ਦਾ  ਨਵਾਂ ਪੰਜਾਬੀ ਗੀਤ ਲਾਂਚ ਹੋਣ ਜਾ ਰਿਹਾ ਹੈ ਜਿਸ ਦਾ ਨਾਮ 'ਗੈਂਗ ਗੈਂਗ' ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਗਿੱਪੀ ਗਰੇਵਾਲ ਦੇ ਕੈਨੇਡਾ ਸਥਿਤ ਘਰ ਵਿੱਚ ਗੋਲੀਆਂ ਚਲਾ ਦਿੱਤੀਆਂ ਗਈਆਂ।  'ਗੈਂਗ ਗੈਂਗ' ਗੀਤ 29 ਨਵੰਬਰ ਨੂੰ ਰਿਲੀਜ਼ ਹੋ ਰਿਹਾ ਹੈ। 

class="img-responsive"