ਮੁਲਤਾਨ ਵਿਚ ਦਰਦਨਾਕ ਹਾਦਸਾ ਵਾਪਰਿਆ, ਤਿੰਨ ਮੰਜ਼ਿਲਾ ਇਮਾਰਤ ਢਹਿਣ ਕਾਰਨ 9 ਲੋਕਾਂ ਦੀ ਮੌਤ 

ਮੁਲਤਾਨ, 12 ਮਾਰਚ : ਪਾਕਿਸਤਾਨ ਦੇ ਮੁਲਤਾਨ ਵਿਚ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਮੰਗਲਵਾਰ ਤੜਕੇ ਇਕ ਤਿੰਨ ਮੰਜ਼ਿਲਾ ਰਿਹਾਇਸ਼ੀ ਇਮਾਰਤ ਢਹਿ ਗਈ, ਜਿਸ ਵਿਚ 9 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਦਿੰਦਿਆਂ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ ਦੋ ਲੋਕ ਜ਼ਖਮੀ ਹੋਏ ਹਨ। ਸੀਨੀਅਰ ਸਰਕਾਰੀ ਅਧਿਕਾਰੀ ਰਿਜ਼ਵਾਨ ਕਾਦਿਰ ਨੇ ਦੱਸਿਆ ਕਿ ਪੂਰਬੀ ਪੰਜਾਬ ਸੂਬੇ ਦੇ ਮੁਲਤਾਨ ਸ਼ਹਿਰ ਵਿਚ ਮੰਗਲਵਾਰ ਤੜਕੇ ਇਕ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ। ਇਮਾਰਤ ਦਾ ਮਲਬਾ ਨੇੜਲੇ ਘਰਾਂ 'ਤੇ ਵੀ ਡਿੱਗਿਆ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੂਨ 2020 ਵਿਚ ਕਰਾਚੀ 'ਚ ਵੀ ਅਜਿਹਾ ਹੀ ਹਾਦਸਾ ਦੇਖਣ ਨੂੰ ਮਿਲਿਆ ਸੀ। ਅਪਾਰਟਮੈਂਟ ਦੀ ਇਮਾਰਤ ਡਿੱਗਣ ਨਾਲ 22 ਲੋਕਾਂ ਦੀ ਮੌਤ ਹੋ ਗਈ ਸੀ।