ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਓਨਟਾਰੀਓ, 8 ਜਨਵਰੀ : ਵਿਦੇਸੀ ਧਰਤੀ ’ਤੇ ਰੋਜਾਨਾ ਦੀ ਤਰ੍ਹਾਂ ਹੀ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋ ਜਾਣ ਦੀਆਂ ਦੁੱਖਦਾਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਇਸੇ ਹੀ ਤਰ੍ਹਾਂ ਜ਼ੀਰਾ ਦੇ 23 ਸਾਲਾ ਨੌਜਵਾਨ ਕੈਨੇਡਾ ਵਿੱਚ ਇੱਕ ਸੜਕ ਹਾਦਸੇ ’ਚ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵੱਜੋਂ ਹੋਈ ਹੈ। ਨਰਿੰਦਰ ਸਿੰਘ ਦੀ 4 ਜਨਵਰੀ ਨੂੰ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ ਸੀ। ਹੁਣ ਉਸਦੇ ਦੋਸਤ ਲਾਸ਼ ਨੂੰ ਭਾਰਤ ਭੇਜਣ ਲਈ ਫੰਡ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਨਰਿੰਦਰ ਸਿੰਘ ਮੂਲ ਰੂਪ ਵਿੱਚ ਫਿਰੋਜ਼ਪੁਰ ਦੇ ਜ਼ੀਰਾ ਦਾ ਰਹਿਣ ਵਾਲਾ ਸੀ। 2019 ‘ਚ ਉਹ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਸਨੇ ਕੋਨੇਸਟੋਗਾ ਕਾਲਜ, ਕੈਮਬ੍ਰਿਜ ਓਨਟਾਰੀਓ ਤੋਂ ਹਾਈ ਸਕੂਲ ਡਿਪਲੋਮਾ ਕੀਤਾ ਸੀ। ਤਿੰਨ ਸਾਲ ਦੀ ਸਖ਼ਤ ਮਿਹਨਤ ਤੋਂ ਬਾਅਦ ਹੀ ਉਸ ਨੂੰ ਕੁਝ ਮਹੀਨੇ ਪਹਿਲਾਂ ਹੀ ਵਰਕ ਪਰਮਿਟ ਮਿਲਿਆ ਸੀ।