ਬੰਗਲਾਦੇਸ਼ ਵਿੱਚ ਦੋ ਟਰੇਨਾਂ ਦੀ ਹੋਈ ਭਿਆਨਕ ਟੱਕਰ, 15 ਲੋਕਾਂ ਦੀ ਮੌਤ 

ਢਾਕਾ, 23 ਅਕਤੂਬਰ : ਬੰਗਲਾਦੇਸ਼ ਵਿੱਚ ਸੋਮਵਾਰ ਨੂੰ ਦੋ ਟਰੇਨਾਂ ਆਪਸ ਵਿੱਚ ਟਕਰਾ ਗਈਆਂ, ਜਿਸ ਕਾਰਨ 15 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਈ ਹੋਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਧਾਨੀ ਢਾਕਾ ਤੋਂ ਕਰੀਬ 80 ਕਿਲੋਮੀਟਰ (50 ਮੀਲ) ਦੂਰ ਭੈਰਬ ਵਿਖੇ ਅੱਜ ਸ਼ਾਮ 4.15 ਵਜੇ ਦੇ ਕਰੀਬ ਇੱਕ ਯਾਤਰੀ ਰੇਲ ਗੱਡੀ ਦੀ ਮਾਲ ਗੱਡੀ ਨਾਲ ਟੱਕਰ ਹੋ ਗਈ। ਟਰੇਨ ਕਿਸ਼ੋਰਗੜ੍ਹ ਤੋਂ ਢਾਕਾ ਜਾ ਰਹੀ ਸੀ। ਸਥਾਨਕ ਪੁਲਿਸ ਅਧਿਕਾਰੀ ਸਿਰਾਜੁਲ ਇਸਲਾਮ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਰਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਜਾਣਕਾਰੀ ਮੁਤਾਬਕ ਇਸ ਹਾਦਸੇ 'ਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਬੰਗਲਾਦੇਸ਼ੀ ਮੀਡੀਆ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 20 ਨੂੰ ਪਾਰ ਕਰ ਗਈ ਹੈ। ਇਸ ਭਿਆਨਕ ਰੇਲ ਹਾਦਸੇ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਬਚਾਅ ਕਾਰਜ ਜਾਰੀ ਹੈ। ਸਮਾਚਾਰ ਏਜੰਸੀ ਮੁਤਾਬਕ ਸਥਾਨਕ ਪੁਲਿਸ ਅਧਿਕਾਰੀ ਸਿਰਾਜੁਲ ਇਸਲਾਮ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਰਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਕਈ ਲੋਕ ਅਜੇ ਵੀ ਨੁਕਸਾਨੇ ਗਏ ਡੱਬਿਆਂ ਦੇ ਅੰਦਰ ਫਸੇ ਹੋਏ ਹਨ। 'ਦਿ ਡੇਲੀ ਸਟਾਰ' ਨੇ ਰੇਲਵੇ ਦੇ ਇਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਭੈਰਬ ਵਿਖੇ ਯਾਤਰੀ ਰੇਲਗੱਡੀ ਨਾਲ ਟਕਰਾਅ ਗਈ ਮਾਲ ਗੱਡੀ ਨੇ ਸਿਗਨਲ ਨੂੰ ਨਜ਼ਰਅੰਦਾਜ਼ ਕੀਤਾ ਸੀ।