ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਯੂਥ ਕਲੱਬਾਂ ਦੇ ਮੈਂਬਰਾਂ ਲਈ 10 ਰੋਜ਼ਾ ਅੰਤਰਰਾਜੀ ਟੂਰ ਅਤੇ ਹਾਈਕਿੰਗ ਟ੍ਰੇਨਿੰਗ ਕੈਂਪ ਲਗਵਾਏ ਜਾ ਰਹੇ ਹਨ : ਡਿਪਟੀ ਕਮਿਸਨਰ

  • ਚਾਹਵਾਨ ਯੁਵਕ 15 ਸਤੰਬਰ 2023 ਤੱਕ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਪਠਾਨਕੋਟ ਨਾਲ ਕਰ ਸਕਦੇ ਹਨ ਸੰਪਰਕ

ਪਠਾਨਕੋਟ, 6 ਸਤੰਬਰ : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਯੂਥ ਕਲੱਬਾਂ ਦੇ ਮੈਂਬਰਾਂ ਲਈ 10 ਰੋਜ਼ਾ ਅੰਤਰਰਾਜੀ ਟੂਰ ਅਤੇ ਹਾਈਕਿੰਗ ਟ੍ਰੇਨਿੰਗ ਕੈਂਪ ਲਗਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਇੱਕ ਵਿਸੇਸ ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ ਵਿਕਾਸ,  ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ ਜਰਨਲ, ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਤੇਜਦੀਪ ਸਿੰਘ ਐਸ.ਡੀ.ਐਮ. ਧਾਰ ਕਲ੍ਹਾਂ, ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜਗਜੀਵਨ ਸਿੰਘ ਜਿਲ੍ਹਾ ਖੇਡ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਦੀ ਬਿਹਤਰੀ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿਚ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ, ਹਾਈਕਿੰਗ ਟ੍ਰੇਨਿੰਗ ਕੈਂਪ ਅਤੇ ਇੰਟਰ-ਸਟੇਟ ਟੂਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ  ਸਤੰਬਰ-ਅਕਤੂਬਰ ਵਿੱਚ ਜ਼ਿਲ੍ਹਾ ਪਠਾਨਕੋਟ ਵੱਲੋਂ 24 ਯੁਵਕ ਸਮੇਤ ਸਟਾਫ਼ ਅੰਤਰਰਾਜੀ ਟੂਰ ਅਤੇ 10 ਯੁਵਕ ਹਾਈਕਿੰਗ ਟ੍ਰੇਨਿੰਗ ਕੈਂਪ ਲਈ ਭੇਜੇ ਜਾਣੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਨਾਲ ਸਬੰਧਤ ਯੁਵਕਾਂ ਦੀ ਉਮਰ 18 ਤੋਂ 35 ਵਿੱਚਕਾਰ ਹੋਣੀਂ ਚਾਹੀਦੀ ਹੈ ਅਤੇ ਯੂਥ ਕਲੱਬ, ਵਿਭਾਗ ਨਾਲ ਐਫੀਲੀਏਟਡ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕ ਕਲੱਬ ਵਿਚੋਂ 3 ਤੋਂ ਵੱਧ ਯੁਵਕ ਨਹੀਂ ਜਾ ਸਕਣਗੇ ਅਤੇ ਭਾਗੀਦਾਰ ਵੱਲੋਂ ਪਹਿਲਾਂ ਵਿਭਾਗ ਦਾ ਕੋਈ ਟੂਰ ਨਾ ਲਗਾਇਆ ਗਿਆ ਹੋਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਚਾਹਵਾਨ ਯੁਵਕ 15 ਸਤੰਬਰ 2023 ਤੱਕ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਪਠਾਨਕੋਟ ਨਾਲ ਮੋਬਾਈਲ ਨੰਬਰ 98158-81016 ’ਤੇ ਸੰਪਰਕ ਕੀਤਾ ਜਾ ਸਕਦਾ ਹੈ।