ਪਿੰਡ ਅਲੀਵਾਲ ਦੇ ਪੰਚਾਇਤ ਮੈਂਬਰਾਂ ਸਮੇਤ 110 ਪਰਿਵਾਰ, ਮੋਜੂਦਾ ਸਰਪੰਚ ਪਿੰਡ ਸਾਰਚੂਰ ਤੇ ਤਲਵੰਡੀ ਭਰਥ ਦੇ ਪੰਚਾਇਤ ਮੈਂਬਰ ਆਪ ਪਾਰਟੀ ਵਿੱਚ ਸ਼ਾਮਲ

  • ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਨੇ ਚਹੁਪੱਖੀ ਵਿਕਾਸ ਕੰਮ-ਚੇਅਰਮੈਨ ਪਨੂੰ

ਫਤਹਿਗੜ੍ਹ ਚੂੜੀਆਂ, 1 ਜੂਨ : ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮ ਅਤੇ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਿਸ ਦੇ ਚੱਲਦਿਆਂ ਪਿੰਡ ਅਲੀਵਾਲ ਦੇ ਮੋਜੂਦਾ ਪੰਚਾਇਤ ਮੈਂਬਰਾਂ ਸਮੇਤ 110 ਪਰਿਵਾਰ ਅਤੇ ਮੋਜੂਦਾ ਸਰਪੰਚ ਪਿੰਡ ਸਾਰਚੂਰ ਕਰਮਜੀਤ ਸਿੰਘ ਤੇ ਤਲਵੰਡੀ ਭਰਥ ਦੇ ਪੰਚਾਇਤ ਮੈਂਬਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਚੇਅਰਮੈਨ ਪਨੂੰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹਨ ਅਤੇ ਉਨਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਪਾਰਟੀ ਵਿਚ ਉਨਾ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਉਨਾਂ ਅੱਗੇ  ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਭਰਪੂਰ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਹਰੇਕ ਖੇਤਰ ਵਿੱਚ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋੋਂ ਆਪਣੇ 14 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕ ਭਲਾਈ ਲਈ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਵਿਕਾਸ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਪਿੰਡਾਂ ਅੰਦਰ ਲੋਕਾਂ ਦੀ ਵੱਡੀ ਸਮੱਸਿਆ ਗੰਦੇ ਪਾਣੀ ਦੇ ਨਿਕਾਸੀ ਦੇ ਹੱਲ ਲਈ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਨੋਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਦੇ ਮੰਤਵ ਨਾਲ ਪਿੰਡਾਂ ਅੰਦਰ ਖੇਡ ਸਟੇਡੀਆਂ ਉਸਾਰੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਬੰਟੀ ਮਸੀਹ, ਪੰਚਇਤ ਮੈਂਬਰ ਮਹਿੰਦਰ, ਮਨਜੀਤ ਸਿੰਘ ਲੱਡੂ, ਜਨਕ ਰਾਜ, ਗੁਰਮੱਖ ਸਿੰਘ, ਰਾਮ ਸਿੰਘ, ਕਰਨਜੀਤ ਸਿੰਘ, ਕਰਮਜੀਤ ਸਿੰਘ, ਲਖਵਿੰਦਰ ਸਿੰਘ ਸੰਗੇੜਾ ਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ