ਸ਼੍ਰੋਮਣੀ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਅੰਦਰ 30 ਦਿਨਾ ਗੁਰਮਤਿ ਕੈਂਪ ਸੰਪੂਰਨ

  • ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਬੱਚਿਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 30 ਜੂਨ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਉੱਤਰ ਪ੍ਰਦੇਸ਼, ਰਾਜਸਥਾਨ ਗੁਰਮਤਿ ਅੰਦਰ ਗੁਰਮਤਿ ਸਿਖਲਾਈ ਕੈਂਪ ਲਗਾਏ ਗਏ ਜਿਨ੍ਹਾ ਦੇ ਸੰਪੂਰਨਤਾ ਸਮਾਗਮ ਗੁਰੂਦੁਆਰਾ ਗੂਰੁ ਕਾ ਤਾਲ ਤੇ ਗੁਰੂਦੁਆਰਾ ਮਿੱਠਾ ਖੂਹ ਸਾਹਿਬ ਆਗਰਾ ਵਿਖੇ ਹੋਏ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਦੇ ਵਿਸ਼ੇਸ਼ ਉਪਰਾਲੇ ਨਾਲ ਯੂਪੀ ਸਿੱਖ ਮਿਸ਼ਨ ਹਾਪੁੜ ਵੱਲੋਂ 1 ਜੂਨ ਤੋਂ 30 ਜੂਨ ਤੱਕ ਮਥੁਰਾ, ਆਗਰਾ, ਅਲਵਰ ਆਦਿ ਜ਼ਿਲ੍ਹਿਆਂ ਦੇ ਵੱਖ ਵੱਖ ਸਥਾਨਾਂ 'ਤੇ ਗੁਰਮਤਿ ਸਿਖਲਾਈ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਬੱਚਿਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਸਨਮਾਨ ਚਿੰਨ੍ਹ, ਮੈਡਲ ਅਤੇ ਪ੍ਰਮਾਣ ਪੱਤਰ ਦਿੱਤੇ ਗਏ। ਸਿੱਖ ਮਿਸ਼ਨ ਹਾਪੁੜ ਦੇ ਪ੍ਰਚਾਰਕ ਸਿੰਘਾਂ ਨੇ ਬੱਚਿਆਂ ਨੂੰ ਗੁਰਬਾਣੀ ਕੀਰਤਨ, ਤਬਲਾ, ਗੁਰ ਇਤਿਹਾਸ, ਸਿੱਖ ਇਤਿਹਾਸ ਦੀ ਸਿੱਖਿਆ ਦੇਣ ਦੇ ਨਾਲ ਨਾਲ ਗੁਰਬਾਣੀ ਨਿੱਤਨੇਮ ਦੀ ਸੰਥਿਆ ਵੀ ਕਰਵਾਈ। ਇਨ੍ਹਾ ਕੈਂਪਾਂ ਦੌਰਾਨ ਉੱਤਰ ਪ੍ਰਦੇਸ਼ ਰਾਜਸਥਾਨ ਗੁਰਮਤਿ ਪ੍ਰਚਾਰ ਕਮੇਟੀ ਮਥੁਰਾ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਇਸੇ ਤਰ੍ਹਾ ਜਾਰੀ ਰੱਖਿਆ ਜਾਵੇਗਾ। ਉਨ੍ਹਾ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਕਰਵਾਏ ਜਾਣ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਭਾਈ ਰਾਮ ਸਿੰਘ, ਭਾਈ ਸੁੱਚਾ ਸਿੰਘ, ਬਾਬਾ ਪ੍ਰੀਤਮ ਸਿੰਘ ਮੁਖੀ ਗੁਰਦੁਆਰਾ ਗੂਰੁ ਕਾ ਤਾਲ ਆਗਰਾ, ਬਾਬਾ ਹਰਜੋਤ ਸਿੰਘ, ਪ੍ਰਚਾਰਕ ਭਾਈ ਗੁਰਵਿੰਦਰ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਵਰਿੰਦਰਪਾਲ ਸਿੰਘ, ਭਾਈ ਮੰਗਲਦੀਪ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਮੋਹਨ ਸਿੰਘ ਸਾਬਕਾ ਪ੍ਰਚਾਰਕ ਤੇ ਸੰਗਤਾਂ ਹਾਜਰ ਸਨ।