ਹਰ ਇਕ ਵਰਗ ਨੂੰ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾ ਰਹੇ ਹਨ ਆਮ ਆਦਮੀ ਕਲੀਨਿਕ: ਸਰਵਨ ਸਿੰਘ ਧੁੰਨ

  • ਬਲਾਕ ਸੁਰਸਿੰਘ ਦੇ ਪਿੰਡ ਮਰਗਿੰਦਪੁਰਾ ਵਿਖੇ ਖੁਲ੍ਹਿਆ ਨਵਾਂ ਆਮ ਆਦਮੀ ਕਲੀਨਿਕ

ਤਰਨਤਾਰਨ, 02 ਮਾਰਚ : ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੇ ਮਕਸਦ ਨਾਲ ਹਲਕਾ ਖੇਮਕਰਨ ਤੋਂ ਵਿਧਾਇਕ ਸ਼੍ਰੀ ਸਰਵਨ ਸਿੰਘ ਧੁੰਨ ਜੀ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਰਗਿੰਦਪੁਰਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ  ਸੀਨੀਅਰ ਮੈਡੀਕਲ ਅਫਸਰ ਸੁਰਸਿੰਘ, ਡਾ ਰਮਨਦੀਪ ਸਿੰਘ ਪੱਡਾ ਮੌਜੂਦ ਵੀ ਰਹੇ। ਪਿੰਡ ਮਰਗਿੰਦਪੁਰਾ ਵਿਖੇ ਆਮ ਆਦਮੀ ਕਲੀਨਿਕ ਨੂੰ ਅਮਰੀਕਾ ਨਿਵਾਸੀ ਸ਼੍ਰੀ. ਰਣਜੀਤ ਸਿੰਘ ਵੱਲੋਂ ਆਪਣੇ ਸਵਰਗੀ ਪੁੱਤਰ ਸ਼੍ਰੀ ਗੁਰਲਾਲ ਸਿੰਘ ਦੀ ਯਾਦ ਵਿੱਚ ਮੁਕੰਮਲ ਤੌਰ 'ਤੇ ਤਿਆਰ ਕਰਵਾ ਕੇ ਲੋਕ ਸੇਵਾ ਲਈ ਦਾਨ ਕੀਤਾ ਹੈ। ਇਸ ਮੌਕੇ ਸ੍ਰੀ ਧੁੰਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਇਕ ਨਾਗਰਿਕ ਨਾਲ ਕੀਤਾ ਗਏ ਵਾਅਦੇ ਨੂੰ ਪੂਰਾ ਕਰ ਰਹੀ। ਉਨਾ ਕਿਹਾ ਕਿ ਮਰਗਿੰਦਪੁਰਾ ਵਿਖੇ ਖੁਲੇ ਆਮ ਆਦਮੀ ਕਲੀਨਿਕ ਰਾਹੀ ਇਲਾਕੇ ਦੇ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਪਹੁੱਚੇਗਾ।ਉਨਾ ਪਿੰਡ ਮਰਗਿੰਦਪੁਰਾ ਵਿਖੇ ਅਮਰੀਕਾ ਨਿਵਾਸੀ ਸ਼੍ਰੀ. ਰਣਜੀਤ ਸਿੰਘ ਵੱਲੋਂ ਆਪਣੇ ਸਵਰਗੀ ਪੁੱਤਰ ਸ਼੍ਰੀ ਗੁਰਲਾਲ ਸਿੰਘ ਦੀ ਯਾਦ ਵਿੱਚ ਤਿਆਰ ਕਰਵਾਈ ਆਮ ਆਦਮੀ ਕਲੀਨਿਕ ਲਈ ਸ਼ਲਾਘਾ ਕੀਤੀ। ਸ਼੍ਰੀ ਧੁੰਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਾਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਹਰ ਇਕ ਵਰਗ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਦਰਵਾਜ਼ੇ ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਸ਼੍ਰੀ ਧੁੰਨ ਨੇ  ਕਿਹਾ ਕਿ ਸੂਬਾ ਸਰਕਾਰ ਇੱਕ ਮਜ਼ਬੂਤ ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿੱਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹ ਕਲੀਨਿਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਸੂਬੇ ਦੇ ਹਰੇਕ ਨਾਗਰਿਕ ਦਾ ਅਧਿਕਾਰ ਹੈ। ਇਸ ਸਹੂਲਤ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਇਸ ਮੌਕੇ ਡਾ ਪੱਡਾ ਨੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਵਿੱਚ ਖੁੱਲ੍ਹੇ ਆਮ ਆਦਮੀ ਕਲੀਨਿਕ ਹਰ ਇੱਕ ਵਰਗ ਵਰਗ ਦੇ ਲਈ ਵਰਦਾਨ ਸਾਬਿਤ ਹੋਣਗੇ।  ਉਨਾ ਕਿਹਾ ਕਿ ਇਸ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਮੈਡੀਕਲ ਟੈਸਟ ਅਤੇ ਬਹੁਤ ਹੀ ਵਧੀਆ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਡਾ.ਪੱਡਾ ਨੇ ਕਿਹਾ ਕਿ ਮਰਗਿੰਦਪੁਰਾ ਤੋਂ ਪਹਿਲਾਂ ਖਾਲੜਾ, ਬਾਸਰਕੇ, ਅਲਗੋਂ ਕੋਠੀ ਵਿਖੇ ਆਮ ਆਦਮੀ ਕਲੀਨਿਕ ਬਲਾਕ ਸੁਰਸਿੰਘ ਵਿਖੇ ਚੱਲ ਰਹੇ ਹਨ। ਇਸ ਮੌਕੇ ਹਰਵਿੰਦਰ ਸਿੰਘ ਬੁਰਜ, ਨੰਬਰਦਾਰ ਅਮੋਲਕ ਸਿੰਘ, ਬਲਬੀਰ ਸਿੰਘ ਖਾਲਸਾ, ਜਸਬੀਰ ਸਿੰਘ, ਰੇਸ਼ਮ ਸਿੰਘ, ਨਿੰਦਰ ਸਿੰਘ,ਰਸਾਲ ਸਿੰਘ, ਗੁਰਦੇਵ ਸਿੰਘ, ਕੁਲਵਿੰਦਰ ਸਿੰਘ ਮਰਗਿੰਦਪੁਰਾ, ਡਾ.ਜੋਬਨਪ੍ਰੀਤ ਸਿੰਘ, ਬਲਾਕ ਐਜੂਕੇਟਰ ਨਵੀਨ ਕਾਲੀਆ ਐਸ ਆਈ ਲਖਵਿੰਦਰ ਸਿੰਘ, ਰਣਬੀਰ ਸਿੰਘ, ਗੁਰਲਾਲ ਸਿੰਘ, ਸੁਖਦੇਵ ਸਿੰਘ, ਪਿੰਕੀ ਆਦਿ ਮੌਜੂਦ ਰਹੇ।