ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਪ ਪਾਰਟੀ ਨੂੰ ਮਿਲਿਆ ਹੋਰ ਬੱਲ

  • ਵਾਰਡ ਨੰ 18 ਤੋਂ ਭਾਜਪਾ ਪਾਰਟੀ ਦੇ ਸੀਨੀਅਰ ਆਗੂ ਪਾਸਟਰ ਰਾਜ ਮਸੀਹ ਨੇ ਦਰਜਨਾਂ ਸਮਰਥਕਾਂ ਸਮੇਤ ਆਪ ਪਾਰਟੀ ਵਿੱਚ ਸ਼ਾਮਿਲ

ਬਟਾਲਾ, 4 ਜੁਲਾਈ : ਹਲਕਾ ਵਿਧਾਇਕ ਬਟਾਲਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ/ਵਰਕਰ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਆਪ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਵਿਧਾਇਕ ਸ਼ੈਰੀ ਕਲਸੀ ਦੀ ਹਾਜਰੀ ਵਿੱਚ ਵਾਰਡ ਨੰ 18 ਤੋਂ ਭਾਜਪਾ ਪਾਰਟੀ ਦੇ ਸੀਨੀਅਰ ਆਗੂ ਪਾਸਟਰ ਰਾਜ ਮਸੀਹ ਨੇ ਦਰਜਨਾਂ ਸਮਰਥਕਾਂ ਸਮੇਤ ਆਪ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ  ਵਿਧਾਇਕ ਸ਼ੈਰੀ ਕਲਸੀ ਨੇ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ  ਕਿਹਾ ਕਿ ਸ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਆਪਣੇ ਮਹਿਜ 15 ਮਹੀਨਿਆਂ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ਹਨ ਅਤੇ ਲੋਕਹਿੱਤ ਲਈ ਕਾਰਜ ਹੋਰ ਤੇਜ਼ੀ ਨਾਲ ਕੀਤੇ ਜਾਣਗੇ। ਉਨ੍ਹਾਂ ਬਟਾਲਾ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਵਿਕਾਸ ਕਾਰਜਾਂ ਵਿੱਚ ਕਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਵੱਖ ਵੱਖ ਵਿਭਾਗਾਂ ਤੇ ਕਾਰਪੋਰੇਸ਼ਨ ਬਟਾਲਾ ਵਲੋਂ ਸ਼ਹਿਰ ਵਿੱਚ ਵਿਕਾਸ ਕੰਮ ਚੱਲ ਰਹੇ ਹਨ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਲਈ ਵਿਸ਼ੇਸ ਰਣਨੀਤੀ ਉਲੀਕੀ ਗਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਪਾਸਟਰ ਰਾਜ ਮਸੀਹ ਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ, ਜੋ ਪਹਿਲਾਂ ਵੇਖਣ ਨੂੰ ਨਹੀਂ ਮਿਲੇ।