ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਪ ਪਾਰਟੀ ਨੂੰ ਮਿਲਿਆ ਹੋਰ ਬੱਲ

  • ਸੀਨੀਅਰ ਭਾਜਪਾ ਨੇਤਾ ਦਾਸ ਕਰਨ ਸੰਧੂ ਪ੍ਰਧਾਨ ਓ.ਬੀ.ਸੀ. ਸੈੱਲ (ਬੀ.ਜੇ.ਪੀ) ਸਮਰਥਕਾਂ ਸਮੇਤ ਆਪ ਪਾਰਟੀ ਵਿੱਚ ਸ਼ਾਮਿਲ

ਬਟਾਲਾ, 16  ਅਗਸਤ : ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਤੋਂ ਭਾਜਪਾ ਪਾਰਟੀ ਦੇ ਸੀਨੀਅਰ ਨੇਤਾ ਦਾਸ ਕਰਨ ਸੰਧੂ ਪ੍ਰਧਾਨ ਓ.ਬੀ.ਸੀ. ਸੈੱਲ (ਬੀ.ਜੇ.ਪੀ), ਆਪਣੇ ਪਰਿਵਾਰਾਂ ਤੇ ਸਮਰਥਕਾਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਕਰਵਾਏ ਸਮਾਗਮ ਦੋਰਾਨ ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਇਨਾਂ ਨੂੰ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ।  ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ/ਵਰਕਰ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਆਪ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ। ਉਨਾਂ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋਂ ਲੋਕਹਿੱਤ ਲਈਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਪਾਰਟੀ ਦੇ ਪੂਰੇ ਭਾਰਤ ਅੰਦਰ ਆਧਾਰ ਵੱਧ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ਹਨ ਅਤੇ ਲੋਕਹਿੱਤ ਲਈ ਕਾਰਜ ਹੋਰ ਤੇਜ਼ੀ ਨਾਲ ਕੀਤੇ ਜਾਣਗੇ। ਬਟਾਲਾ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਵਿਕਾਸ ਕਾਰਜਾਂ ਵਿੱਚ ਕਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਕਿਹਾ ਵੱਖ ਵੱਖ ਵਿਭਾਗਾਂ ਵਲੋਂ ਸ਼ਹਿਰ ਵਿੱਚ ਵਿਕਾਸ ਕੰਮ ਚੱਲ ਰਹੇ ਹਨ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਲਈ ਵਿਸ਼ੇਸ ਰਣਨੀਤੀ ਉਲੀਕੀ ਗਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਦਾਸ ਕਰਨ ਸੰਧੂ ਪ੍ਰਧਾਨ ਓ.ਬੀ.ਸੀ. ਸੈੱਲ (ਬੀ.ਜੇ.ਪੀ) ਤੇ ਉਨਾਂ ਦੇ ਸਾਥੀਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ, ਜੋ ਪਹਿਲਾਂ ਵੇਖਣ ਨੂੰ ਨਹੀਂ ਮਿਲੇ ਸਨ। ਇਸ ਮੌਕੇ ਹਰਮੇਸ਼ਪਾਲ, ਰਾਘਵ ਮਹਾਜਨ, ਓਂਕਾਰ ਸਿੰਘ, ਸੰਜੀਵ ਕੁਮਾਰ, ਕਰਨ ਰਾਜ, ਜਤਿੰਦਰਪਾਲ ਸਿੰਘ,  ਅਮਨਦੀਪ ਸਿੰਘ,  ਗਗਨਦੀਪ ਸਿੰਘ, ਜੋਨੀ ਵਿਕਰਮ ਭਾਟੀਆਂ, ਸੁਸ਼ੀਲ ਸ਼ਰਮਾ, ਰੋਹਿਤ, ਅੰਜਲੀ ਬਾਲਾ ਐਮ.ਸੀ, ਰਵਿੰਦਰ ਸੋਨੀ, ਜਗਲਪਾਲ ਮਹਾਜਨ, ਸੰਜੂ ਮਹਿਤਾ, ਜਤਿੰਦਰ ਸੰਮੀ, ਮਨਜੀਤ ਸਿੰਘ ਐਮ.ਸੀ, ਸਾਹਿਲ ਮਹਾਜਨ, ਮਿੰਟਾ ਅਟਵਾਲ ਆਦਿ ਹਾਜ਼ਰ ਸਨ।