- ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਿਆ ਲਾਭ
ਸ੍ਰੀ ਹਰਗੋਬਿੰਦਪੁਰ ਸਾਹਿਬ, 17 ਫਰਵਰੀ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਹਲਕੇ ਵਿੱਚ ਲੱਗ ਰਹੇ ਵਿਸ਼ੇਸ਼ ਕੈਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ ਵੱਖ 44 ਸੇਵਾਵਾਂ ਸਬੰਧੀ ਲਗਾਤਾਰ ਜਾਣਕਾਰੀ ਲਈ ਜਾ ਰਹੀ ਹੈ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਸਮਰਾਏ ਵਿਖੇ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸੰਬੰਧਿਤ ਅਧਿਕਾਰੀਆਂ ਕੋਲੋਂ ਮੌਕੇ 'ਤੇ ਹੱਲ ਕਰਵਾਈਆਂ| ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਕੈਂਪ ਲਗਾ ਕੇ ਵੱਖ ਵੱਖ 44 ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਖ ਵੱਖ ਲਾਭਪਾਤਰੀਆਂ ਨੂੰ ਮੌਕੇ ਤੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਗਿਆ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਹਾਸਲ ਕਰਨ।