- ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ
ਬਟਾਲਾ, 5 ਨਵੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ,ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ। ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 4 ਨਵੰਬਰ ਤੱਕ 550748 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 528027 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ 1068.77 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 73 ਫੀਸਦ ਫਸਲ ਦੀ ਚੁਕਾਈ ਮੰਡੀਆਂ ਵਿਚੋਂ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 202695 ਮੀਟਰਕ ਟਨ, ਮਾਰਕਫੈੱਡ ਵਲੋਂ 136679 ਮੀਟਰਕ ਟਨ, ਪਨਸਪ ਵਲੋਂ 124917 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 59932 ਐੱਫ.ਸੀ.ਆਈ ਵੱਲੋਂ 3761 ਅਤੇ ਪ੍ਰਾਈਵੇਟ ਖਰੀਦ 43 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।