ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪਰਸ਼ਾਸਨ ਹੋਇਆ ਸਖ਼ਤ ਜੂਆ ਖੇਡਣ ਵਾਲਿਆਂ ਨੂੰ ਸਖ਼ਤ ਚਿਤਾਵਨੀ

ਬਟਾਲਾ, 9 ਨਵੰਬਰ : ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪਰਸ਼ਾਸਨ ਨੇ ਸਖ਼ਤ ਰੁਖ਼ ਅਪਣਾਉਂਦਿਆ ਜੂਆ ਖੇਡਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਗੱਲ ਕਰਦਿਆਂ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਦੱਸਿਆ ਕਿ ਦਿਵਾਲੀ ਦੇ ਤਿਉਹਾਰ ਮੋਕੇ ਜੂਆ ਨਾ ਖੇਡਿਆ ਜਾਵੇ, ਇਸ ਸਬੰਧੀ ਜਨਤਕ ਥਾਵਾਂ ਤੇ ਪੁਲਿਸ ਤੇ ਸਿਵਲ ਪਰਸ਼ਾਸਨ ਵਲੋਂ ਸਖ਼ਤੀ ਅਪਣਾਈ ਜਾਵੇਗੀ। ਨਾਲ ਹੀ ਉਨ੍ਹਾਂ ਦੱਸਿਆ ਕਿ ਗੈਰ-ਸਰਕਾਰੀ ਅਦਾਰਿਆਂ ਦੇ ਨਾਲ ਬਟਾਲਾ ਕਲੱਬ ਦੇ ਸੈਕਰਟਰੀ ਨੂੰ ਪੱਤਰ ਲਿਖ ਕੇ ਸਖ਼ਤ ਸਬਦਾਂ ਵਿੱਚ ਕਿਹਾ ਗਿਆ ਹੈ ਕਿ ਕਿਸੇ ਕਿਸਮ ਦੇ ਜੂਆ ਨਾ ਖੇਡਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਲਈ ਉਨ੍ਹਾਂ ਨੂੰ ਨਿੱਜੀ ਪੱਧਰ ਤੇ ਪਾਬੰਦ ਕੀਤਾ ਗਿਆ ਹੈ। ਉਨ੍ਹਾਂ ਦੁਹਰਾਇਆ ਕਿ ਦਿਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਇਸ ਕਿਸਮ ਦੀਆਂ ਘਟਨਾਵਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਪਰਸ਼ਾਸਨ ਇਸ ਸਬੰਧੀ ਸਖ਼ਤੀ ਨਾਲ ਕਾਰਵਾਈ ਕਰੇਗਾ। ਇਸ ਮੌਕੇ ਐਸਡੀਐਮ ਡਾ. ਸ਼ਾਇਰੀ ਭੰਡਾਰੀ ਨੇ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਇਸ ਰੌਸ਼ਨੀਆਂ ਦੇ ਤਿਉਹਾਰ ਨੂੰ ਇਸ ਵਾਰ ਪਟਾਖੇ ਨਾ ਚਲਾ ਕਿ ਗਰੀਨ ਦਿਵਾਲੀ ਮਨਾਈ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਇਸ ਮੌਕੇ ਤੇ ਆਪਣੇ ਵਾਤਾਵਰਣ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਰਸਾਇਣਕ ਪਟਾਕੇ ਨਹੀ ਚਲਾਉਣੇ ਚਾਹੀਦੇ ਕਿਉਂਕਿ ਇਹਨਾਂ ਨਾਲ ਵਾਤਾਵਰਣ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ।