ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਵਿੱਚ ਦਾਖਲਾ ਵੈਨ ਨੂੰ ਮਿਲਿਆ ਸ਼ਾਨਦਾਰ ਹੁੰਗਾਰਾ

  • ਇਸ ਸਮੇਂ ਸਰਕਾਰੀ ਸਕੂਲ ਕਰ ਰਹੇ ਨੇ ਸ਼ਾਨਦਾਰ ਪ੍ਰਦਰਸ਼ਨ - ਡੀਸੀ ਸ੍ਰੀ ਸੰਦੀਪ ਕੁਮਾਰ
  • ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਰ ਰਹੇ ਨੇ ਅੰਤਰਰਾਸ਼ਟਰੀ ਪੱਧਰ ਤੇ ਬਿਹਤਰੀਨ ਪ੍ਰਦਰਸ਼ਨ - ਡੀਈਓ ਸ੍ਰੀ ਸੁਸ਼ੀਲ ਕੁਮਾਰ ਤੁਲੀ

ਤਰਨ ਤਾਰਨ 12 ਫਰਵਰੀ : ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਅਤੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਮਿਹਨਤ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਯੋਗ ਅਗਵਾਈ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੁਸ਼ੀਲ ਕੁਮਾਰ ਤੁਲੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਦਲਜੀਤ ਕੌਰ ਦੀ ਸੁਚੱਜੀ ਰਹਿਨੁਮਾਈ ਹੇਠ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ ਦੇ ਉੱਦਮ, ਜ਼ੋਸ਼ ਅਤੇ ਪ੍ਰੇਰਨਾ  ਸਦਕਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਸਮੂਹ ਪ੍ਰਿੰਸੀਪਲ ਸਹਿਬਾਨ, ਸੈਂਟਰ ਹੈਡ ਟੀਚਰ ਅਤੇ ਸੈਂਕੜ੍ਹੇ ਅਧਿਆਪਕ ਸਹਿਬਾਨ ਨੇ ਇਸ ਦਾਖਲਾ ਮੁਹਿੰਮ ਵਿੱਚ ਹਿੱਸਾ ਲਿਆ । ਜ਼ਿਲ੍ਹਾ ਡੀ ਸੀ ਦਫਤਰ ਕੰਪਲੈਕਸ ਤੋਂ ਸ਼ੁਰੂ ਹੋਈ ਇਹ ਰੈਲੀ ਬਲਾਕ ਨੌਸ਼ਿਹਰਾ ਪੰਨੂਆਂ,  ਚੋਹਲਾ ਸਾਹਿਬ, ਖਡੂਰ ਸਾਹਿਬ ਅਤੇ ਨੂਰਦੀ ਬਲਾਕਾਂ ਦੇ ਵੱਖ ਵੱਖ ਪਿੰਡਾਂ ਵਿੱਚ ਹੁੰਦੀ ਹੋਈ ਅਖੀਰ ਤਰਨ ਤਾਰਨ ਪਰਾਪਰ ਬਲਾਕ ਵਿੱਚ ਪਹੁੰਚ ਕੇ ਸਮਾਪਤ ਹੋਈ । ਇਸ ਮੌਕੇ ਬੋਲਦਿਆਂ  ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਇਸ ਸਮੇਂ  ਸਰਕਾਰੀ ਸਕੂਲ ਆਪਣੀ ਬਿਹਤਰੀਨ ਕਾਰਜਕੁਸ਼ਲਤਾ ਅਤੇ ਸ਼ਾਨਦਾਰ ਕਾਰਗੁਜਾਰੀ ਦਿਖਾ ਰਹੇ ਹਨ । ਉਹਨਾਂ ਸਰਕਾਰ ਵੱਲੋਂ ਚਲਾਏ ਜਾ ਰਹੇ  ਸਕੂਲ ਆਫ ਐਮੀਨੇਂਸ ਬਾਰੇ ਜਿਕਰ ਕਰਦਿਆਂ ਕਿਹਾ ਕਿ ਇਹ ਸਕੂਲ  ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹਨ। ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਸਹੂਲਤਾਂ, ਮੁਫ਼ਤ  ਭੋਜਨ, ਮੁਫ਼ਤ ਵਰਦੀ ਅਤੇ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੁਸ਼ੀਲ ਕੁਮਾਰ ਤੁਲੀ ਨੇ ਕਿਹਾ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਿਹਤਮੰਦ ਰੱਖਣ ਲਈ ਭੋਜਨ ਦੇ ਨਾਲ ਨਾਲ ਮੌਸਮੀ ਫ਼ਲ ਵੀ ਮੁੱਹਈਆ ਕਰਵਾਇਆ ਜਾ ਰਿਹਾ ਹੈ । ਇਸ ਸਮੇਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰੇਕ ਖੇਤਰ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਆਪਣੀ ਵਿਲੱਖਣ ਪਹਿਚਾਣ ਬਣਾ ਰਹੇ ਹਨ ਅਤੇ ਹਰੇਕ ਖੇਤਰ ਵਿੱਚ ਬਿਹਤਰੀਨ ਪ੍ਰਦਰਸ਼ਨ ਕਰ ਰਹੇ ਹਨ।  ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਦਲਜੀਤ ਕੌਰ ਨੇ ਆਮ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਿੱਖਿਆ ਦੇ ਪੱਖ ਤੋਂ ਕਿਸੇ ਤੋਂ ਵੀ ਘੱਟ ਨਹੀਂ ਹਨ । ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਖੇਡਣ ਲਈ ਸਕੂਲਾਂ ਵਿੱਚ ਬਿਹਤਰੀਨ ਕੋਚ ਮੌਜੂਦ ਹਨ । ਇਸ ਸਮੇਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਤੇ ਹੀ ਨਹੀਂ ਸਗੋਂ ਅੰਤਰਰਾਸ਼ਟਰੀ ਪੱਧਰ ਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ । ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਖਡੂਰ ਸਾਹਿਬ ਸ੍ਰ ਦਿਲਬਾਗ ਸਿੰਘ ਨੇ ਇਸ ਰੈਲੀ ਦੌਰਾਨ ਆਮ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਆ । ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਚੋਹਲਾ ਸਾਹਿਬ ਸ੍ਰੀ ਅਸ਼ਵਨੀ ਮਰਵਾਹ ਨੇ ਰੈਲੀ ਦੌਰਾਨ ਬੱਚਿਆਂ ਦੇ ਮਾਤਾ ਪਿਤਾ ਨੂੰ ਬਿਹਤਰੀਨ ਸਿੱਖਿਆ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਆ। ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਭਿੱਖੀਵਿੰਡ ਸ੍ਰ ਜਸਵਿੰਦਰ ਸਿੰਘ ਸੰਧੂ ਨੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸਰਕਾਰੀ ਸਕੂਲਾਂ ਦੀ ਮੌਜੂਦਾ ਕਾਰਗੁਜਾਰੀ ਨੂੰ ਉਜਾਗਰ ਕੀਤਾ ਅਤੇ  ਕਿਹਾ ਕਿ ਨਿਸ਼ਚਤ ਹਿਨਿਸ ਵਾਰ ਸਰਕਾਰੀ ਸਕੂਲਾਂ ਦੇ ਦਾਖਲੇ ਨੂੰ ਵੱਡਾ ਹੁੰਗਾਰਾ ਮਿਲੇਗਾ । ਸਟੇਟ ਐਵਾਰਡੀ ਸੈਂਟਰ ਹੈਡ ਟੀਚਰ ਸ੍ਰ ਸੁਖਵਿੰਦਰ ਸਿੰਘ ਧਾਮੀ ਨੇ ਵੀ ਇਸ ਮੌਕੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਆ। ਸੁੰਦਰ ਝਾਕੀ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਅਨੂਪ ਮੈਣੀ ਅਤੇ ਉਹਨਾਂ ਦੀ ਸਮੁੱਚੀ ਟੀਮ ਨੇ ਅਣਥੱਕ ਮਿਹਨਤ ਕੀਤੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਂਟਰ ਹੈਡ ਟੀਚਰ ਸ੍ਰ ਗੁਰਕਿਰਪਾਲ ਸਿੰਘ, ਸ੍ਰ ਕੁਲਵਿੰਦਰ ਸਿੰਘ, ਸ੍ਰੀ ਨੀਰਜ ਸੇਠੀ,  ਅਮਨਦੀਪ ਕੌਰ, ਅਰੁਨਦੀਪ ਕੌਰ, ਸੁਖਬੀਰ ਕੌਰ, ਖੁਸ਼ਪ੍ਰੀਤ ਸਿੰਘ, ਸਰਬਜੀਤ ਸਿੰਘ ਅਮਰਜੀਤ ਸਿੰਘ ਬੁੱਘਾ, ਦਲਜੀਤ ਸਿੰਘ ਲਾਹੌਰੀਆ ਤੋਂ ਇਲਾਵਾ ਅਧਿਆਪਕ ਐੱਚ ਟੀ ਰਾਜਵਿੰਦਰ ਸਿੰਘ, ਸੁਖਵਿੰਦਰ ਕੌਰ, ਮਨਜੀਤ ਸਿੰਘ, ਮਨਦੀਪ ਸਿੰਘ, ਤੇਜਿੰਦਰ ਸਿੰਘ, ਸੁਰਜੀਤ ਸਿੰਘ, ਰਜਨੀ ਮੈਡਮ, ਮਨਦੀਪ ਮੈਡਮ, ਮਨਮੀਤ ਸਿੰਘ, ਸੁਖਵਿੰਦਰ ਸਿੰਘ, ਪ੍ਰਭਜੀਤ ਸਿੰਘ ਮੁਗਲਾਣੀ,  ਪ੍ਰਿੰਸੀਪਲ ਪਰਮਜੀਤ ਕੌਰ, ਪ੍ਰਿੰਸੀਪਲ ਗੁਰਿੰਦਰ ਸਿੰਘ, ਸਕੂਲ ਇੰਚਾਰਜ ਪ੍ਰਵੀਨ ਹਾਂਡਾ ਹਾਜਰ ਸਨ ।