ਅਕਾਲੀ ਆਗੂ ਹੈਰੋਇਨ ਸਮੇਤ ਗ੍ਰਿਫਤਾਰ, ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ 

  • ਅਕਾਲੀ ਦਲ ਦੇ ਸਟੂਡੈਂਟ ਆਰਗਨਾਈਜੇਸ਼ਨ ਆਫ ਇੰਡੀਆ ਦੇ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਆਗੂ ਤੇਜ਼ਵੀਰ ਸਿੰਘ ਨੂੰ ਜ਼ਿਲ੍ਹਾ ਅਦਾਲਤ ਵਿੱਚ ਕੀਤਾ ਪੇਸ਼
  • ਅਦਾਲਤ ਨੇ ਤੇਜਵੀਰ ਸਿੰਘ ਦਾ ਦੋ ਦਿਨ ਦਾ ਦਿੱਤਾ ਪੁਲਿਸ ਰਿਮਾਂਡ
  • ਮਾਮਲਾ ਸ਼੍ਰੋਮਣੀ ਅਕਾਲੀ ਦਲ ਦੇ ਸਟੂਡੈਂਟ ਆਰਗਨਾਈਜੇਸ਼ਨ ਆਫ ਇੰਡੀਆ ਦੇ ਆਗੂ ਫੜੀ ਹੈਰੋਈਨ ਦਾ ਹੈ

ਅੰਮ੍ਰਿਤਸਰ, 23 ਜੁਲਾਈ : ਪੰਜਾਬ ਦੇ ਅਕਾਲੀ ਆਗੂ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦੇ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਸਾਬਕਾ ਪ੍ਰਧਾਨ ਤੇਜਵੀਰ ਸਿੰਘ ਨੂੰ ਸੀਆਈਏ ਸਟਾਫ਼ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ  ਪੁਲਸ ਨੇ ਮੁਲਜ਼ਮ ਕੋਲੋਂ 110 ਗ੍ਰਾਮ ਹੈਰੋਇਨ, ਇੱਕ ਕਾਰ ਅਤੇ ਤਿੰਨ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਜਿਸ ਤੋਂ ਬਾਅਦ ਦਿਹਾਤੀ ਪੁਲਸ ਵਲੋਂ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਦੇ ਵਿਚ ਤੇਜਬੀਰ ਸਿੰਘ ਸਾਥੀ ਨੂੰ ਪੇਸ਼ ਕੀਤਾ ਗਿਆ ਅਤੇ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਵੀ ਹਾਸਿਲ ਹੋਇਆ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਤੇਜਵੀਰ ਸਿੰਘ ਨੂੰ 21 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਹ ਅਕਾਲੀ ਦਲ ਦੇ ਵੱਡੇ ਆਗੂਆਂ ਦਾ ਕਰੀਬੀ ਹੈ। ਇਸ ਮਾਮਲੇ 'ਚ ਪੁਲਸ ਨੇ ਪਹਿਲਾਂ ਗੁਰਜੀਤ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਬਾਅਦ ਹੀ ਤੇਜਵੀਰ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਦੇ ਰਿਕਾਰਡ 'ਚ ਗੁਰਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਫ਼ਿਲਹਾਲ ਪੁਲਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।