ਅੱਗ ਨਾਲ ਪੀੜਤ ਦੁਕਾਨਦਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ : ਈ ਟੀ ਓ

  • ਡਿਪਟੀ ਕਮਿਸ਼ਨਰ ਵੱਲੋਂ 25 ਹਜਾਰ ਰੁਪਏ ਦੇਣ ਦਾ ਐਲਾਨ

ਜੰਡਿਆਲਾ ਗੁਰੂ, 9 ਜੁਲਾਈ : ਸਥਾਨਕ ਸ਼ਹਿਰ ਵਿੱਚ ਬੀਤੇ ਦਿਨ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਨੁਕਸਾਨੀ ਗਈ ਠਠਿਆਰ ਦੀ ਦੁਕਾਨ ਦਾ ਮੌਕਾ ਵੇਖਣ ਅਤੇ ਪੀੜਤ ਦੁਕਾਨਦਾਰ ਨਾਲ ਹਮਦਰਦੀ ਜਤਾਉਣ ਲਈ ਮੌਕੇ ਉਤੇ ਪੁੱਜੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹਇਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੁਦਰਤ ਦੀ ਮਾਰ ਹੈ ਅਤੇ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਅਜਿਹੀ ਕਿਸੇ ਵੀ ਸੰਕਟ ਵਿੱਚ ਆਪਣੇ ਭਾਈਚਾਰੇ ਦੀ ਮਦਦ ਕਰੀਏ। ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੂੰ ਹਦਾਇਤ ਕੀਤੀ ਕਿ ਉਹ ਉਕਤ ਦੁਕਾਨਦਾਰ ਨੂੰ ਸਹਾਇਤਾ ਦੇਣ ਲਈ ਇਹ ਕੇਸ ਮੁੱਖ ਮੰਤਰੀ ਦਫ਼ਤਰ ਨੂੰ ਤਰੁੰਤ ਭੇਜਣ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਦੇ ਨਿਰਦੇਸ਼ਾਂ ਉਤੇ ਅਮਲ ਕਰਦੇ ਜਿਲਾ ਪ੍ਰਸ਼ਾਸਨ ਵੱਲੋਂ 25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸਹਾਇਤਾ ਕੋਸ਼ ਵਿਚੋਂ ਸਹਾਇਤਾ ਦੇਣ ਲਈ ਇਹ ਕੇਸ ਮੁੱਖ ਮੰਤਰੀ ਦਫ਼ਤਰ ਭੇਜਿਆ ਜਾਵੇਗਾ।