ਅਮਨਿੰਦਰ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ (ਵਾਧੂ ਚਾਰਜ) ਤਰਨਤਾਰਨ ਦਾ ਅਹੁਦਾ ਸੰਭਾਲਿਆ

ਤਰਨ ਤਾਰਨ, 25 ਮਈ : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀਮਤੀ ਅਮਨਿੰਦਰ ਕੌਰ, ਪੀ. ਸੀ. ਐੱਸ. ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ (ਵਾਧੂ ਚਾਰਜ) ਤਰਨਤਾਰਨ ਦਾ ਅਹੁਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾ ਉਹ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਪੇਂਡੂ ਵਿਕਾਸ ਭਵਨ ਵਿਖੇ ਤਰਨ ਤਾਰਨ ਵਿਖੇ ਆਪਣਾ ਅਹੁਦਾ ਸੰਭਾਲਣ ਉਪਰੰਤ ਉਹਨਾਂ ਸਬੰਧਿਤ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਦੇ ਕਾਰਜਾਂ ਅਤੇ ਹੋਰ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਵਿਕਾਸ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਨਿਰਪੱਖ ਰੂਪ ਵਿੱਚ ਬਿਨਾਂ ਕਿਸੇ ਪੱਖ-ਪਾਤ ਤੋਂ ਕੰਮ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਮ ਲੋਕਾਂ ਦੀਆਂ ਸ਼ਿਕਾਇਤਾਂ  ਅਤੇ  ਉਹਨਾਂ ਦੇ ਕੰਮਾਂ ਨੂੰ ਤਰਜੀਹ ਦੇ ਕੇ ਸੁਨਣ ਅਤੇ ਮਿੱਥੇ ਸਮੇਂ ਵਿੱਚ ਨਿਪਟਾਉਣ ਤਾਂ ਜੋ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਆਵੇ। ਉਹਨਾਂ ਵੱਲੋ ਸਮੂਹ ਅਧਿਕਾਰੀਆਂ ਤੋਂ ਇਹ ਆਸ ਜਿਤਾਈ ਕ ਸਾਰੇ ਇੱਕ ਟੀਮ ਦੇ ਰੂਪ ਵਿਚ ਕੰਮ ਕਰਨਗੇ ਅਤੇ ਜ਼ਿਲ੍ਹੇ ਦੇ ਵਿਕਾਸ ਦੇ ਕੰਮਾਂ ਵਿੱਚ ਤੇਜ਼ੀ ਲਿਆ ਕੇ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣਗੇ।