ਅੰਮ੍ਰਿਤਸਰ, 26 ਅਪ੍ਰੈਲ : ਅਜਨਾਲਾ ਵਿੱਚ ਹੋਈ ਹਿੰਸਾ ਤੋਂ ਬਾਅਦ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਦੇ ਖ਼ਿਲਾਫ਼ ਅਤੇ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਮਿਲ ਕੇ ਇਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ ਸੀ ਜਿਸ ਦੇ ਤਹਿਤ ਅੰਮ੍ਰਿਤਪਾਲ ਸਿੰਘ ਨੂੰ 36 ਦਿਨਾਂ ਬਾਅਦ ਪੁਲਸ ਵੱਲੋਂ ਖੁੱਦ ਅਪਣੇ ਆਪ ਨੂੰ ਹਿਰਾਸਤ ਵਿੱਚ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਵੀ ਹੋਰਨਾਂ ਨੌਜਵਾਨਾਂ ਵਾਂਗ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਇਹਨਾਂ ਪਰਿਵਾਰਾਂ ਨੂੰ ਆਸ਼ਵਾਸਨ ਦਿੱਤਾ ਗਿਆ ਸੀ ਕਿ ਉਹ ਇਹਨਾਂ ਦੀ ਮੁਲਾਕਾਤ ਡਿਬਰੂਗੜ੍ਹ ਜੇਲ੍ਹ ਵਿੱਚ ਪਹੁੰਚ ਕੇ ਕਰਵਾਉਣਗੇ, ਜਿਸ ਦੇ ਤਹਿਤ ਅੱਜ ਇਕ ਵਫਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਤੋਂ ਡਿਬਰੂਗੜ੍ਹ ਜੇਲ੍ਹ ਲਈ ਰਵਾਨਾ ਹੋਇਆ ਅਤੇ ਉਨ੍ਹਾਂ ਦੇ ਨਾਲ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਐਸਜੀਪੀਸੀ ਦੇ ਐਡਵੋਕੇਟ ਵੀ ਸ਼ਾਮਿਲ ਹਨ। ਅਜਨਾਲਾ ਘਟਨਾ ਤੋਂ ਬਾਅਦ ਕਈ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜਗ੍ਹਾ ਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਸੀ ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਆਪਣੇ ਬੱਚਿਆਂ ਨੂੰ ਉਹਨਾਂ ਦੇ ਪਰਵਾਰਕ ਮੈਂਬਰਾਂ ਦੇ ਨਾਲ ਮਿਲਾਉਣ ਵਾਸਤੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਆਏ ਅਤੇ ਇਹ ਸਾਰਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਜਿਸ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਕਰ ਰਹੇ ਹਨ। ਸਿਆਲਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਪਰਿਵਾਰਕ ਮੈਂਬਰਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਵਿੱਚ ਮਿਲਾਉਣ ਵਾਸਤੇ ਉਹ ਜ਼ਰੂਰ ਜਾਣਗੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੱਜ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਇਕ ਉਡਾਣ ਦਿਲੀ ਲਈ ਭਰੀ ਜਾਵੇਗੀ ਅਤੇ ਉਸ ਤੋਂ ਬਾਅਦ ਇਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਪਹੁੰਚਾਇਆ ਜਾਵੇਗਾ ਤਾਂ ਜੋ ਕਿ ਕੀ ਇਹ ਆਪਣੇ ਬੱਚਿਆਂ ਦੇ ਨਾਲ ਮੁਲਾਕਾਤ ਕਰ ਸਕਣ। ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਪਿਤਾ ਜੀ ਅਤੇ ਉਨ੍ਹਾਂ ਦੇ ਚਾਚਾ ਜੀ ਸਾਡੇ ਨਾਲ ਡਿਬਰੂਗੜ੍ਹ ਜੇਲ੍ਹ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਵਾਸਤੇ ਜਾ ਰਹੇ ਹਨ ਅਤੇ ਕੱਲ ਅਸੀ ਦਿੱਲੀ ਤੋਂ assam ਲਈ ਉਡਾਣ ਭਰਾਂਗਾ ਤਾਂ ਜੋ ਕਿ ਸਾਡੇ ਸਿੱਖ ਨੌਜਵਾਨਾਂ ਦੇ ਨਾਲ ਮੁਲਾਕਾਤ ਕੀਤੀ ਜਾ ਸਕੇ ਅਤੇ ਉਨ੍ਹਾਂ ਦੀ ਰਿਹਾਈ ਲਈ ਹੋਰ ਵੀ ਕਦਮ ਚੁੱਕੇ ਜਾ ਸਕਣ।