ਅੰਮ੍ਰਿਤਸਰ, 2 ਨਵੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ (CIA ਸਟਾਫ) ਵੱਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 2.5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੇ ਖਿਲਾਫ਼ FIR ਨੰਬਰ 262 ਮਿਤੀ 01-11-24 ਅ/ਧ 21(C)-61-85 NDPS ACT ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਤਸਕਰੀ ਦੇ ਨੈਟਵਰਕਾਂ ਨੂੰ ਟਰੈਕ ਕਰਨ ਅਤੇ ਡਰੱਗ ਮਨੀ ਰਾਹੀਂ ਹਾਸਲ ਕੀਤੀਆਂ ਜਾਇਦਾਦਾਂ ਦੀ ਤਸਦੀਕ ਕਰਨ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਐਸਐਸਪੀ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਤਸਕਰ ਕੋਲੋਂ ਢਾਈ ਕਿਲੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਇਸ ਦੇ ਵਿਦੇਸ਼ ਬੈਠੇ ਹੋਏ ਤਸਕਰਾਂ ਦੇ ਨਾਲ ਲਿੰਕ ਹਨ ਉਹਤੇ ਹੀ ਐਸਐਸਪੀ ਨੇ ਕਿਹਾ ਕਿ ਅਸੀਂ ਜੋ ਤਸਕਰ ਨਸ਼ਾ ਵੇਚ ਕੇ ਆਪਣੀਆਂ ਪ੍ਰਾਪਰਟੀਆਂ ਬਣਾ ਰਹੇ ਹਨ ਉਹਨਾਂ ਦੇ ਖਿਲਾਫ ਵੀ ਸਖਤ ਕਾਰਵਾਈ ਕਰ ਰਹੇ ਹਾਂ ਅਤੇ ਇਸ ਵਾਰ ਵੀ ਇਕ ਕਰੋੜ ਤੋਂ ਵੱਧ ਦੀ ਪ੍ਰੋਪਰਟੀ ਇੱਕ ਤਸਕਰ ਦੀ ਅਟੈਚ ਕਰ ਸੀਲ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਪੂਰਾ ਆਪਣਾ ਜੋਰ ਲਗਾਵਾਂਗੇ ਤੇ ਪੰਜਾਬ ਵਿੱਚ ਵੱਗ ਰਹੇ ਛੇਵੇਂ ਦੀ ਨਸ਼ੇ ਦਰਿਆ ਨੂੰ ਅਸੀਂ ਪੂਰੀ ਤਰ੍ਹਾਂ ਨਾਲ ਖਤਮ ਕਰਨ ਦੀ ਕੋਸ਼ਿਸ਼ ਵੀ ਕਰਾਂਗੇ।