ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਕੀਤੇ ਕਾਬੂ 

  • ਦੋਨੋਂ ਨੌਜਵਾਨ ਗੋਲਡੀ ਬਰਾੜ ਦੇ ਇਸ਼ਾਰਿਆਂ ਤੇ ਪੰਜਾਬ ਵਿੱਚ ਦਿੰਦੇ ਸਨ ਵਾਰਦਾਤਾਂ ਨੂੰ ਅੰਜਾਮ - ਪੁਲਿਸ ਕਮਿਸ਼ਨਰ
  • ਚੰਡੀਗੜ੍ਹ ਵਿਖੇ ਫੋਰਚੂਨਰ ਕਾਰ ਦੇ ਉੱਪਰ ਹਮਲਾ ਕਰਨ ਦੇ ਮਾਮਲੇ ਚ ਪੁਲਿਸ ਨੇ ਕੀਤੇ ਗੋਲਡੀ ਬਰਾੜ ਦੇ ਗੁਰਗੇ  ਕਾਬੂ 

ਅੰਮ੍ਰਿਤਸਰ, 5 ਸਤੰਬਰ 2024 : ਪੁਲਿਸ ਨੇ ਗੋਲਡੀ ਬਰਾੜ ਸਮੇਤ ਪੰਜ ਲੋਕਾਂ ਤੇ ਕੀਤਾ ਮਾਮਲਾ ਦਰਜ ਪੰਜਾਬ ਵਿੱਚ ਲਗਾਤਾਰ ਹੀ ਵਪਾਰੀਆਂ ਨਾਲ ਫਰੋਤੀ ਮੰਗਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ ਅਤੇ ਵਪਾਰੀ ਇਸ ਸਮੇਂ ਡਰਦੇ ਮਾਹੌਲ ਚ ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਹੀ ਫਰੋਤੀ ਮੰਗਣ ਵਾਲੇ ਆਰੋਪੀਆਂ ਨੂੰ ਟਰੇਸ ਕਰਕੇ ਕਾਬੂ ਕਰਨ ਦੇ ਵਿੱਚ ਸਫਲਤਾਵਾਂ ਹਾਸਲ ਕੀਤੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਕਿ ਅੰਮ੍ਰਿਤਸਰ ਪੁਲਿਸ ਨੇ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲਡੀ ਬਰਾੜ ਇਨ੍ਹਾਂ ਮੁਲਜ਼ਮਾਂ ਨਾਲ ਇੰਟਰਨੈੱਟ ਰਾਹੀਂ ਜੁੜਿਆ ਹੋਇਆ ਸੀ ਅਤੇ ਇਨ੍ਹਾਂ ਮੁਲਜ਼ਮਾਂ ਦੀ ਪਛਾਣ ਹਰਸ਼ਦੀਪ ਸਿੰਘ ਅਤੇ ਗੁਰਸ਼ਰਨਪ੍ਰੀਤ ਵਜੋਂ ਹੋਈ ਹੈ ਅਤੇ ਦੋਵੇਂ ਫਰੀਦਕੋਟ ਦੇ ਰਹਿਣ ਵਾਲੇ ਹਨ। ਗੋਲਡੀ ਬਰਾੜ ਨੇ ਇਨ੍ਹਾਂ ਨੂੰ 3 ਲੱਖ ਰੁਪਏ ਵੀ ਭੇਜੇ ਸਨ। ਉਨ੍ਹਾਂ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਇਹ ਗੁਰਗੇ ਪਿਸਤੌਲ ਦੀ ਨੋਕ 'ਤੇ ਫਿਰੌਤੀ ਮੰਗਦੇ ਸਨ ਅਤੇ ਇਹ ਸਾਰੀਆਂ ਹਦਾਇਤਾਂ ਗੋਲਡੀ ਬਰਾੜ ਨੇ ਵਿਦੇਸ਼ ਤੋਂ ਹੀ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਲੋਕਾਂ ਨੇ ਪਿਛਲੇ ਦਿਨੀਂ ਚੰਡੀਗੜ੍ਹ 'ਚ ਵੀ ਗੋਲੀਬਾਰੀ ਕੀਤੀ ਸੀ, ਜਿਨ੍ਹਾਂ ਨੂੰ ਚੰਡੀਗੜ੍ਹ 'ਚ ਅੰਮ੍ਰਿਤਸਰ ਇਲਾਕੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਇਨ੍ਹਾਂ ਮੁਲਜ਼ਮਾਂ ਨੇ 3 ਨੂੰ ਗੋਲੀਆਂ ਚਲਾਈਆਂ ਸਨ, ਜਿਸ ਤੋਂ ਬਾਅਦ ਗੋਲਡੀ ਬਰਾੜ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਜਾਣ ਲਈ ਕਿਹਾ। ਹੁਣ ਇਹ ਲੋਕ ਚੰਡੀਗੜ੍ਹ ਵਿੱਚ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੋ ਕੇਸ ਦਰਜ ਹੋਇਆ ਹੈ, ਉਸ ਵਿੱਚ ਗੋਲਡੀ ਬਰਾੜ ਨੂੰ ਚੰਡੀਗੜ੍ਹ ਵਿੱਚ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ  ਪੀੜਤ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਫਿਰੌਤੀ ਨਾ ਮਿਲਣ 'ਤੇ ਗੋਲਡੀ ਬਰਾੜ ਨੇ ਪੀੜਤ ਦੀ ਕਾਰ 'ਤੇ ਗੋਲੀਆਂ ਚਲਾ ਦਿੱਤੀਆਂ, ਢਿੱਲੋਂ ਦਾ ਕਹਿਣਾ ਹੈ ਕਿ ਟੈਕਸੀ ਡਰਾਈਵਰ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।