ਅੰਮ੍ਰਿਤਸਰ ਵਿੱਚ ਪੁਲਿਸ ਅਤੇ ਕਤਲ ਕੇਸ ਦੇ ਆਰੋਪੀਆਂ ਵਿਚਾਲੇ ਹੋਇਆ ਮੁਕਾਬਲਾ, ਦੋ ਵਿਅਕਤੀਆਂ ਨੂੰ ਕੀਤਾ ਕਾਬੂ

  • ਕਤਲ ਕੇਸ 'ਚ ਲੋੜੀਂਦੇ ਮੁਲਜ਼ਮਾਂ ਨੂੰ ਫੜਨ ਅੰਮ੍ਰਿਤਸਰ ਆਈ ਜੰਮੂ-ਕਸ਼ਮੀਰ ਪੁਲਿਸ 'ਤੇ ਫਾਇਰਿੰਗ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ
  • ਅੰਮ੍ਰਿਤਸਰ ਸਿਵਲ ਲਾਈਨ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਇਸ ਮਾਮਲੇ ਚ ਕਾਬੂ

ਅੰਮ੍ਰਿਤਸਰ, 13 ਜਨਵਰੀ : ਜੰਮੂ ਕਸ਼ਮੀਰ ਦੇ ਸਾਂਬਾ ਵਿੱਚ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਅੰਮ੍ਰਿਤਸਰ ਪੁੱਜੀ ਜੰਮੂ-ਕਸ਼ਮੀਰ ਪੁਲੀਸ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਵਾਈ ਵਿੱਚ ਇੱਕ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੇੜੇ ਇੱਕ ਹੋਟਲ ਵਿੱਚ ਲੁਕੇ ਹੋਏ ਹਨ। ਜਿਵੇਂ ਹੀ ਪੁਲਿਸ ਨੇ ਛਾਪਾ ਮਾਰਿਆ ਤਾਂ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ। ਜਖ਼ਮੀ ਪੁਲਸ ਮੁਲਾਜ਼ਮ ਨੂੰ ਅਮਨਦੀਪ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲੀਸ ਪਾਰਟੀ ’ਤੇ ਜਾਨਲੇਵਾ ਹਮਲਾ ਕਰਨ ਦੇ ਆਰੋਪ ਚ ਅੰਮ੍ਰਿਤਸਰ ਥਾਣਾ ਸਿਵਲ ਲਾਈਨ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਥਾਣਾ ਸਿਵਲ ਲਾਈਨ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਸਰ ਪੁਲਿਸ ਦੀ ਕਾਰਵਾਈ ਤੋਂ ਬਾਅਦ ਦੋਵਾਂ ਨੂੰ ਜੰਮੂ-ਕਸ਼ਮੀਰ ਪੁਲਿਸ ਗ੍ਰਿਫਤਾਰ ਕਰ ਲਵੇਗੀ। ਜੰਮੂ-ਕਸ਼ਮੀਰ ਪੁਲਿਸ ਦੇ ਸਬ-ਇੰਸਪੈਕਟਰ ਦੀਪਕ ਸ਼ਰਮਾ ਨੇ ਮੁਤਾਬਕ ਕਿ ਕਤਲ ਦਾ ਮਾਮਲਾ 25 ਦਸੰਬਰ 2023 ਨੂੰ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਅਰੁਣ ਚੌਧਰੀ ਉਰਫ਼ ਅਬੂ ਜਾਟ ਅਤੇ ਅਤੁਲ ਚੌਧਰੀ ਉਰਫ਼ ਰਵੀ ਫਰਾਰ ਹੋ ਗਏ ਸਨ। ਪੁਲਿਸ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਵਿੱਚ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ। ਇਸ ਸੂਚਨਾ ਦੇ ਆਧਾਰ 'ਤੇ ਜੰਮੂ-ਕਸ਼ਮੀਰ ਦੇ ਥਾਣਾ ਰਾਮਗੜ੍ਹ ਦੀ ਪੁਲਸ ਨੇ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਨੂੰ ਸੂਚਿਤ ਕੀਤਾ ਅਤੇ ਥਾਣਾ ਸਿਵਲ ਲਾਈਨ ਦੇ ਏ.ਐੱਸ.ਆਈ ਰਾਜਿੰਦਰ ਸਿੰਘ ਗਾਈਡ ਵਜੋਂ ਉਨ੍ਹਾਂ ਦੇ ਨਾਲ ਪਹੁੰਚੇ ਅਤੇ ਪੂਰੀ ਕਾਰਵਾਈ ਕੀਤੀ। ਜਵਾਨ ਈਦੂ ਭੂਸ਼ਣ ਨੇ ਦੋਸ਼ੀ ਅਰੁਣ ਚੌਧਰੀ ਨੂੰ ਫੜ ਲਿਆ ਪਰ ਅਤੁਲ ਚੌਧਰੀ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਇਸ ਮਾਮਲੇ ਚ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਪੁਲਿਸ ਵੱਲੋਂ ਦੋਨਾਂ ਆਰੋਪੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇਹਨਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਹਾਸਿਲ ਕਰ ਲਿੱਤਾ ਜਿਸ ਤੋਂ ਬਾਅਦ ਜੰਮੂ ਕਸ਼ਮੀਰ ਦੀ ਪੁਲਿਸ ਪ੍ਰੋਟੈਕਸ਼ਨ ਵਾਰੰਟ ਤੇ ਇਹਨਾਂ ਮੁਲਾਜ਼ਮਾਂ ਨੂੰ ਲੈ ਕੇ ਜਾਵੇਗੀ।