ਕੈਨੇਡਾ ਵਿੱਚ ਹਿੰਦੂ ਮੰਦਿਰ ਦੇ ਬਾਹਰ ਹੋਏ ਵਿਵਾਦ ਨੂੰ ਲੈ ਕੇ ਸਿਖਾਂ ਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼  : ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ

  • ਜੇਕਰ ਕਿਸੇ ਏਅਰਪੋਰਟ ਤੇ ਸਿੱਖਾਂ ਨੂੰ ਕੰਕਾਰ ਪਾਉਣ ਤੋਂ ਰੋਕਿਆ ਜਾਂਦਾ ਹੈ ਤੇ ਇਹ ਹੈ ਬਹੁਤ ਮੰਦਭਾਗਾ - ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ 

ਅੰਮ੍ਰਿਤਸਰ, 6 ਨਵੰਬਰ 2024 : ਪੰਥਕ ਮੁੱਦਿਆਂ ਤੇ ਉੱਪਰ ਤੇ ਸ਼੍ਰੋਮਣੀ ਅਕਾਲੀ ਦਲ ਤੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਬੁੱਧੀਜੀਵੀਆਂ ਦੀ ਮੀਟਿੰਗ ਅਕਾਲ ਤਖਤ ਸਾਹਿਬ ਦੇ ਸਕੱਤਰ ਤੇ ਸੱਦੀ ਗਈ ਸੀ ਜਿਸ ਵਿੱਚ SGPC ਦੇ ਪ੍ਰਧਾਨ ਸਮੇਤ ਸੱਤ ਦੇ ਕਰੀਬ ਸਿੱਖ ਬੁੱਧੀਜੀਵੀਆਂ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਪੰਥਕ ਮੁੱਦੇ ਅਤੇ ਸੁਖਬੀਰ ਸਿੰਘ ਬਾਦਲ ਦੇ ਮੁੱਦੇ ਉੱਪਰ ਅਹਿਮ ਵਿਚਾਰ ਚਰਚਾ ਕੀਤੀ ਗਈ ਹੈ ਤੇ ਇਸ ਤੋਂ ਬਾਅਦ ਹੋਰ ਵੀ ਸਿੱਖ ਜਥੇਬੰਦੀਆਂ ਨਾਲ ਵਿਚਾਰ ਕੀਤੇ ਜਾਣਗੇ ਫਿਰ ਉਸ ਤੋਂ ਬਾਅਦ ਫੈਸਲਾ ਸੁਣਾਇਆ ਜਾਏਗਾ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਕੈਨੇਡਾ ਦੇ ਵਿੱਚ ਹਿੰਦੂ ਮੰਦਿਰ ਦੇ ਬਾਹਰ ਹੋਏ ਤਕਰਾਰ ਤੋਂ ਬਾਅਦ ਜੋਂ ਮਾਹੌਲ ਬਣ ਰਿਹਾ ਉਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅੱਗੇ ਬੋਲਦੇ ਹੋ ਇਹਨਾਂ ਨੇ ਕਿਹਾ ਕਿ ਜੇਕਰ ਕਿਸੇ ਸਿੱਖ ਨੂੰ ਕਿਸੇ ਏਅਰਪੋਰਟ ਦੇ ਉੱਪਰ ਕੰਕਾਰ ਪਾਉਣ ਤੋਂ ਰੋਕਿਆ ਜਾਂਦਾ ਹੈ ਤੇ ਇਹ ਬਹੁਤ ਹੀ ਮੰਦਭਾਗਾ ਹੈ।