ਅੰਮ੍ਰਿਤਸਰ 'ਚ ਕਾਰ ਸਾਈਡ ਲਗਾਉਣ ਨੂੰ ਲੈ ਕੇ ਹੋਈ ਖ਼ੂਨੀ ਝੜੱਪ , ਨੌਜਵਾਨ ਦੀ ਮੌਤ

ਅੰਮ੍ਰਿਤਸਰ, 27 ਫਰਵਰੀ : ਅੰਮ੍ਰਿਤਸਰ 'ਚ ਕਾਰ ਸਾਈਡ ਲਗਾਉਣ ਨੂੰ ਲੈ ਕੇ ਨੌਜਵਾਨ ਵਿਚਾਲੇ ਬਹਿਸ ਹੋ ਗਈ, ਹੌਲੀ-ਹੌਲੀ ਇਹ ਬਹਿਸ ਖ਼ੂਨੀ ਝੜੱਪ ਵਿਚ ਬਦਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਨੌਜਵਾਨਾਂ ਨੇ ਨੌਜਵਾਨ ਬਲਵਿੰਦਰ ਸਿੰਘ ਨੂੰ ਬੀਅਰ ਦੀਆਂ ਬੋਤਲਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਕਤ ਨੌਜਵਾਨ ਦੀ ਮੌਤ ਹੋ ਗਈ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਬਲਵਿੰਦਰ ਸਿੰਘ ਦੇ ਭਰਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਨੂੰ ਲੈ ਕੇ ਲੜਾਈ ਹੋ ਗਈ ਸੀ, ਜਿਸ ਕਾਰਨ ਉਸ ਦੇ ਭਰਾ ‘ਤੇ ਬੀਅਰ ਦੀਆਂ ਬੋਤਲਾਂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਬੋਤਲ ਬਲਵਿੰਦਰ ਦੇ ਸਿਰ ‘ਚ ਵੱਜਣ ਕਾਰਨ ਉਸ ਦੀ ਮੌਤ ਹੋ ਗਈ। ਇਸ ਸੰਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।