ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਖੇਪ ਕੀਤੀ ਜ਼ਬਤ

ਤਰਨਤਾਰਨ, 03 ਦਸੰਬਰ : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਇਕ ਵਾਰ ਫਿਰ ਪਾਕਿਸਤਾਨੀ ਅੱਤਵਾਦੀਆਂ ਅਤੇ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਖੇਪ ਜ਼ਬਤ ਕਰ ਲਈ ਹੈ। ਬੀਐਸਐਫ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਬਰਾਮਦਗੀ ਤਰਨਤਾਰਨ ਅਧੀਨ ਪੈਂਦੇ ਪਿੰਡ ਖਾਲੜਾ ਤੋਂ ਕੀਤੀ ਗਈ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਜਵਾਨਾਂ ਨੇ ਰਾਤ ਵੇਲੇ ਡਰੋਨ ਦੀ ਹਰਕਤ ਦੇਖੀ ਸੀ। ਜਿਸ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਸੈਨਿਕਾਂ ਨੇ ਪਹਿਲਾਂ ਖੇਤਰ ਵਿੱਚ ਇੱਕ ਛੋਟਾ ਕਵਾਡਕਾਪਟਰ DJI Mavic 3 ਡਰੋਨ ਬਰਾਮਦ ਕੀਤਾ। ਇਹ ਆਸਟ੍ਰੀਆ ਦਾ ਬਣਿਆ ਗਲਾਕ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਅੱਤਵਾਦੀ ਅਤੇ ਗੈਂਗਸਟਰ ਟਾਰਗੇਟ ਕਿਲਿੰਗ ਲਈ ਕਰ ਸਕਦੇ ਹਨ। ਇਸ ਤੋਂ ਬਾਅਦ ਜਵਾਨਾਂ ਨੇ ਆਪਣੀ ਤਲਾਸ਼ੀ ਮੁਹਿੰਮ ਜਾਰੀ ਰੱਖੀ। ਤਲਾਸ਼ੀ ਦੌਰਾਨ ਜਵਾਨਾਂ ਨੂੰ ਇੱਕ ਪੀਲੇ ਰੰਗ ਦਾ ਪੈਕਟ ਮਿਲਿਆ। \ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਪੈਕਟ ਵਿੱਚ ਦੋ ਪਿਸਤੌਲ ਭੇਜੇ ਗਏ ਸਨ। ਇਹ ਆਸਟ੍ਰੀਆ ਦੀ ਬਣੀ ਅਤਿ-ਆਧੁਨਿਕ ਗਲੋਕ ਪਿਸਤੌਲ ਸੀ। ਇਸ ਦੇ ਨਾਲ ਹੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਪਿਸਤੌਲ ਦੀ ਵਰਤੋਂ ਟਾਰਗੇਟ ਕਿਲਿੰਗ ਲਈ ਕੀਤੀ ਜਾਂਦੀ ਹੈ।