ਕੈਬਨਿਟ ਮੰਤਰੀ ਕਟਾਰੂਚੱਕ ਨੇ ਸਕੂਲ ਦੀ ਇੱਕ ਵਿਦਿਆਰਥਣ ਤੋਂ ਕਰਵਾਇਆ ਨਵੀਂ ਬਣਾਂਈ ਸੜਕ ਦਾ ਉਦਘਾਟਨ

  • 15 ਲੱਖ ਰੁਪਏ ਖਰਚ ਕਰਕੇ ਸਕੂਲ ਨੂੰ ਜਾਣ ਵਾਲੀ ਸੜਕ ਦਾ ਕਰਵਾਇਆ ਨਿਰਮਾਣ, ਲਗਾਈਆਂ ਸਟਰੀਟ ਲਾਈਟਾਂ

ਪਠਾਨਕੋਟ, 18 ਦਸੰਬਰ : ਪਿੰਡ ਦਾਰੋਸਲਾਮ ਵਾਰਡ ਨੰਬਰ 43 ਦੀ ਸੜਕ ਜੋ ਕਿ ਆਜਾਦੀ ਦੇ 76 ਸਾਲਾਂ ਦੇ ਬਾਅਦ ਵੀ ਇਹ ਸੜਕ ਦਾ ਨਿਰਮਾਣ ਨਹੀਂ ਹੋਇਆ ਸੀ ਅਤੇ ਅੱਜ ਇਹ ਸੜਕ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਕੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀ ਗਈ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਪਿੰਡ ਦਾਰੋ ਸਲਾਮ ਵਿਖੇ ਪਿੰਡ ਤੋਂ ਸਰਕਾਰੀ ਸਕੂਲ ਨੂੰ ਜਾਂਦੀ ਸੜਕ ਦਾ ਉਦਘਾਟਣ ਕਰਨ ਮਗਰੋਂ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਰਜੀਤ ਸਿੰਘ ਜੁਆਇੰਟ ਕਮਿਸਨਰ ਨਗਰ ਨਿਗਮ ਪਠਾਨਕੋਟ, ਬਲਜਿੰਦਰ ਕੌਰ ਬਲਾਕ ਪ੍ਰਧਾਨ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਅੰਮਿਤ ਕੁਮਾਰ, ਸੋਹਣ ਲਾਲ ਸਾਬਕਾ ਕੌਸਲਰ, ਸੰਦੀਪ ਕੁਮਾਰ ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ। ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਸਕੂਲ ਦੀ ਇੱਕ ਵਿਦਿਆਰਥਣ ਤੋਂ ਇਸ ਸੜਕ ਦਾ ਉਦਘਾਟਣ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਸੜਕ ਦੀ ਹਾਲਤ ਇੰਨੀ ਜਿਆਦਾ ਖਸਤਾ ਸੀ ਕਿ ਬਾਰਿਸ ਦੇ ਦਿਨ੍ਹਾਂ ਵਿੱਚ ਵਿਦਿਆਰਥੀਆਂ ਨੂੰ ਸਕੂਲ ਜਾਣ ਦੇ ਲਈ ਕਾਫੀ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਹ ਸੜਕ 15 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ ਅਤੇ ਸੜਕ ਤੇ ਸਟਰੀਟ ਲਾਈਟਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿਛਲੇ ਦਿਨ੍ਹਾਂ ਦੋਰਾਨ ਇਸ ਸੜਕ ਦਾ ਕੰਮ ਸੁਰੂ ਕਰਵਾਇਆ ਸੀ ਅਤੇ ਪਿੰਡ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਲਦੀ ਹੀ ਇਸ ਸੜਕ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਅੱਜ ਇਹ ਰੋਡ ਬਣਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਪਿੰਡ ਵਾਸੀਆਂ ਵੱਲੋਂ ਸੜਕ ਦੇ ਨਿਰਮਾਣ ਤੇ ਕੈਬਨਿਟ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ। ਇਸ ਮੋਕੇ ਤੇ ਕੈਬਨਿਟ ਮੰਤਰੀ ਪੰਜਾਬ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ।