ਕੈਬਨਿਟ ਮੰਤਰੀ ਕਟਾਰੂਚੱਕ ਨੇ ਰੱਖਿਆ ਨਰੋਟ ਜੈਮਲ ਸਿੰਘ ਵਿਖੇ  ਸੀਵਰੇਜ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ

  • ਕਰੀਬ 17 ਕਰੋੜ ਰੁਪਏ ਖਰਚ ਕਰਕੇ ਨਰੋਟ ਜੈਮਲ ਸਿੰਘ ਨਿਵਾਸੀਆਂ ਨੂੰ ਮਿਲੇਗੀ ਸੀਵਰੇਜ ਦੀ ਸੁਵਿਧਾ- ਸ੍ਰੀ ਲਾਲ ਚੰਦ ਕਟਾਰੂਚੱਕ

ਪਠਾਣਕੋਟ 12 ਮਾਰਚ : ਅੱਜ ਦਾ ਦਿਨ ਵਿਧਾਨ ਸਭਾ ਹਲਕਾ ਭੋਆ ਦੇ ਨਰੋਟ ਜੈਮਲ ਸਿੰਘ ਦੇ ਲੋਕਾਂ ਲਈ ਬਹੁਤ ਹੀ ਮਹੱਤਵਪੂਰਨ ਦਿਨ ਹੈ ਕਿ ਅੱਜ ਨਰੋਟ ਜੈਮਲ ਸਿੰਘ ਨਿਵਾਸੀਆਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਖੇਤਰ ਨੂੰ ਸੀਵਰੇਜ ਦੀ ਸੁਵਿਧਾ ਦਿੱਤੀ ਗਈ ਹੈ ਅਤੇ ਸੀਵਰੇਜ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਨਰੋਟ ਜੈਮਲ ਸਿੰਘ ਵਿਖੇ ਸੀਵਰੇਜ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱੱਖਣ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਦਵਤੇਸ ਵਿਰਦੀ ਕਾਰਜਕਾਰੀ ਇੰਜੀਨਿਅਰ , ਲੁਕੇਂਦਰ ਵਰਮਾ ਉਪ ਮੰਡਲ ਇੰਜੀਨਿਅਰ, ਜਗਦੀਪ ਸਿੰਘ ਜੇ.ਈ., ਲਾਡੀ, ਬਾੱਬੀ, ਕੋਕੋ ਕਰਮਚੰਦ, ਗੁਰਦਾਸ ਚੋਹਾਣ, ਕੈਪਟਨ ਬੋਧ ਰਾਜ, ਸਰਦਾਰੀ ਲਾਲ ਨੰਬਰਦਾਰ, ਸੁਰਿੰਦਰ ਕੁਮਾਰ, ਮਾਸਟਰ ਤਰਸੇਮ ਲਾਲ ਅਤੇ ਹੋਰ ਪਾਰਟੀ ਕਾਰਜ ਕਰਤਾ ਵੀ ਹਾਜਰ ਸਨ। ਇਸ ਮੌਕੇ ਤੇ  ਇਸ ਮੌਕੇ ਤੇ ਸੰਬੋਧਿਤ ਕਰਦਿਆਂ ਸ਼੍ਰੀ ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਪੰਜਾਬ ਜੀ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਇ ਤਿਹਾਸਿਕ ਹੈ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਨੇ ਸਰਹੱਦੀ ਪਿੰਡ ਨਰੋਟ ਜੈਮਲ ਸਿੰਘ ਨੂੰ ਬਹੁਤ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਰੋਟ ਜੈਮਲ ਸਿੰਘ ਵਿਖੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਇਆ ਜਾਵੇਗਾ ਅਤੇ ਖੇਤਰ ਦੇ ਲੋਕਾਂ ਨੂੰ ਸੀਵਰੇਜ ਦੀ ਸੁਵਿਧਾ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅੰਦਰ ਕਰੀਬ 4.5 ਕਿਲੋਮੀਟਰ ਸੀਵਰੇਜ ਲਾਈਨ ਪਾਈ ਜਾਵੇਗੀ ਅਤੇ ਲੋਕਾਂ ਦੇ ਘਰ੍ਹਾਂ ਦੇ ਨਾਲ ਜੋੜਿਆ ਜਾਵੇਗਾ, ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕ ਦੇ ਨਾਲ ਸੀਵਰੇਜ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਉਪਰਾਲਿਆਂ ਸਦਕਾ ਰਾਵੀ ਤੋਂ ਪਾਰ ਨਰੋਟ ਜੈਮਲ ਸਿੰਘ ਸਾਈਡ ਤੇ ਹੁਣ ਤੱਕ ਦਾ ਸਭ ਤੋਂ ਵੱਡੇ ਪੋ੍ਰਜੈਕਟ ਦਾ ਨਿਰਮਾਣ ਕਾਰਜ ਅੱਜ ਸੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦਾ ਰੰਗਲਾ ਪੰਜਾਬ ਬਣਾਉਂਣ ਦਾ ਸਪਨਾ ਜਿਸ ਦੇ ਲਈ ਉਹ ਦਿਨ ਰਾਤ ਮਿਹਨਤ ਕਰ ਰਹੇ ਹਨ। ਇਹ ਉਸ ਦਾ ਅਸਰ ਦਿਖਾਈ ਦੇ ਰਿਹਾ ਹੈ ਕਿ ਸਰਹੱਦੀ ਪਿੰਡਾਂ ਨੂੰ ਸੀਵਰੇਜ ਵਰਗੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਵੀ ਸਰਹੱਦੀ ਪਿੰਡਾਂ ਅੰਦਰ ਪੰਜ ਆਮ ਆਦਮੀ ਕਲੀਨਿਕ, 41 ਲੱਖ ਰੁਪਏ ਬਮਿਆਲ ਦੀ ਆਈ.ਟੀ.ਆਈ. ਨੂੰ 61 ਲੱਖ ਰੁਪਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਜੈਮਲ ਸਿੰਘ ਨੂੰ ਅਪਗ੍ਰੇਟ ਕਰਨ ਲਈ ਸਰਕਾਰ ਵੱਲੋਂ ਦਿੱਤਾ ਗਿਆ ਹੈ। ਇਸ ਦੇ ਲਈ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਡ ਸਿੰਘ ਮਾਨ ਜੀ ਦਾ ਬਹੁਤ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਦੇ ਉਪਰਾਲਿਆਂ ਸਦਕਾ ਅੱਜ ਜਨਤਾ ਨੂੰ ਸੀਵਰੇਜ ਦੀ ਬਹੁਤ ਵੱਡੀ ਸੋਗਾਤ ਮਿਲੀ ਹੈ।