ਕੈਬਨਿਟ ਮੰਤਰੀ ਕਟਾਰੂਚੱਕ ਨੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਮੇਲੇ ਵਿੱਚ ਕੀਤੀ ਸਿਰਕਤ

  • ਕਿਸਾਨ ਸਿਖਲਾਈ ਮੇਲਿਆਂ ਦੇ ਮਾਧਿਅਮ ਨਾਲ ਝੋਨੇ ਦੀ ਪਰਾਲੀ ਨੂੰ ਨਾ ਜਲਾਈਏ ਆਓ ਮਿਲ ਕੇ ਪਠਾਨਕੋਟ ਨੂੰ ਪ੍ਰਦੂਸਣ ਮੁਕਤ ਜਿਲ੍ਹਾ ਬਣਾਈਏ ਦਾ ਮੁੱਖ ਉਦੇਸ-ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ
  • ਖੇਤੀ ਵਿੱਚ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਅਤੇ ਫਸਲੀ ਭਵਿੰਨਤਾਂ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨ ਸਿਖਲਾਈ ਕੈਂਪ ਹੋ ਰਹੇ ਸਾਰਥਕ

ਪਠਾਨਕੋਟ, 12 ਅਕਤੂਬਰ : ਝੋਨੇ ਦੀ ਪਰਾਲੀ ਨੂੰ ਨਾ ਜਲਾਈਏ ਆਓ ਮਿਲ ਕੇ ਪਠਾਨਕੋਟ ਨੂੰ ਪ੍ਰਦੂਸਣ ਮੁਕਤ ਜਿਲ੍ਹਾ ਬਣਾਈਏ ਦੇ ਅਧੀਨ ਸ. ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਸੁਚੱਜੀ ਅਗਵਾਈ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਮਾਨਯੋਗ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੇ ਦਿਸਾ ਨਿਰਦੇਸਾਂ ਅਧੀਨ ਖੇਤੀ ਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਪਠਾਨਕੋਟ ਵੱਲੋਂ ਆਤਮਾ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਸਰਕਾਰੀ  ਮਿਡਲ ਸਕੂਲ ਕਟਾਰੂਚੱਕ ਵਿਖੇ ਲਗਾਇਆ ਗਿਆ। ਸਿਖਲਾਈ ਕੈਂਪ ਦੋਰਾਨ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਜਿਲ੍ਹਾ ਪਠਾਨਕੋਟ ਦੇ ਖੇਤੀ ਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਿਨ੍ਹਾਂ ਵਿੱਚ ਡਾ. ਰਜਿੰਦਰ ਕੁਮਾਰ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਅਤੇ ਹੋਰ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ ਅਤੇ ਮੁੱਖ ਮਹਿਮਾਨ ਜੀ ਵੱਲੋਂ ਰਿਬਿਨ ਕੱਟ ਕੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸੁਭਅਰੰਭ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡਾ. ਸੁਰਿੰਦਰ ਸਿੰਘ ਸੰਯੁਕਤ ਡਾਇਰੈਕਟਰ ਖੇਤੀ ਬਾੜੀ, ਨਰਿੰਦਰਦੀਪ ਸਿੰਘ ਡਿਪਟੀ ਡਾਇਰੈਕਟਰ ਕਿ੍ਰਸੀ ਵਿਗਿਆਨ ਕੇਂਦਰ ਘੋਹ ਅਤੇ ਖੇਤੀ ਬਾੜੀ ਵਿਭਾਗ ਦੇ ਹੋਰ ਵੀ ਵੱਖ ਵੱਖ ਖੇਤਰਾਂ ਦੇ ਮਾਹਿਰ ਹਾਜਰ ਸਨ। ਕੈਂਪ ਦੋਰਾਨ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਖੇਤੀ ਦੇ ਕਿੱਤੇ ਅੰਦਰ ਨਵੀਂ ਨਵੀਂ ਤਕਨੀਕ ਆ ਰਹੀ ਹੈ ਅਤੇ ਨਵੇਂ ਨਵੇਂ ਬੀਜ ਆ ਰਹੇ ਹਨ ਇਨ੍ਹਾਂ ਖੇਤੀ ਦੀਆਂ ਤਕਨੀਕਾਂ ਨੂੰ ਸਮਝਨਾਂ ਅਤੇ ਨਵੇਂ ਬੀਜਾਂ ਦੇ ਲਾਭ ਆਦਿ ਬਾਰੇ ਗਿਆਨ ਪ੍ਰਾਪਤ ਕਰਨ ਲਈ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ।
ਉਨ੍ਹਾਂ ਕਿਹਾ ਕਿ ਅੱਜ ਚਿੰਤਾਂ ਦਾ ਵਿਸਾ ਵਾਤਾਵਰਣ ਨੂੰ ਸੁੱਧ ਰੱਖਣ ਵਿੱਚ ਅਪਣਾ ਸਹਿਯੋਗ ਦਿਤਾ ਜਾਵੈ ਇਸ ਲਈ ਹਰੇਕ ਕਿਸਾਨ ਅਪਣਾ ਯੋਗਦਾਨ ਪਾ ਸਕਦਾ ਹੈ ਬਸ ਅਪਣੇ ਆਪ ਲਈ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮੁੱਖ ਉਦੇਸ ਹੈ ਕਿ ਝੋਨੇ ਦੀ ਪਰਾਲੀ ਨੂੰ ਨਾ ਜਲਾਈਏ ਆਓ ਮਿਲ ਕੇ ਪਠਾਨਕੋਟ ਨੂੰ ਪ੍ਰਦੂਸਣ ਮੁਕਤ ਜਿਲ੍ਹਾ ਬਣਾਈਏ। ਉਨ੍ਹਾਂ ਕਿਹਾ ਕਿ ਹੁਣ ਦੀਆਂ ਸਰਕਾਰਾਂ ਵੱਲੋਂ ਬਹੁਤ ਹੀ ਅਜਿਹੇ ਸੰਦ ਜੋ ਘੱਟ ਲਾਗਤ ਨਾਲ ਕਿਸਾਨ ਖਰੀਦ ਸਕਦੇ ਹਨ ਅਤੇ ਸਰਕਾਰ ਵੱਲੋਂ ਇਹ ਮਸਿਨਰੀ ਨੂੰ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ ਜੋ ਖੇਤਾਂ ਅੰਦਰ ਹੀ ਫਸਲਾਂ ਦੀ ਰਹਿੰਦ ਖੁਹਦ ਨੂੰ ਬਿਨ੍ਹਾਂ ਅੱਗ ਲਗਾਇਆ ਜਮੀਨ ਵਿੱਚ ਮਿਲਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਪਹਿਲਾ ਵੀ ਪ੍ਰਦੂਸਣ ਮੁਕਤ ਜਿਲ੍ਹਾ ਰਿਹਾ ਹੈ ਅਤੇ ਪਿਛਲੇ ਸਾਲ ਇੱਥ ਵੀ ਅਜਿਹਾ ਮਾਮਲਾ ਕਿ ਜਿਲ੍ਹੇ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਈ ਹੋਵੇ ਧਿਆਨ ਵਿੱਚ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਸਾਡਾ ਉਪਰਾਲਾ ਹੋਣਾ ਚਾਹੀਦਾ ਹੈ ਕਿ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੇ ਰਾਖੇ ਬਣੀਏ। ਇਸ ਮੋਕੇ ਤੇ ਉਨ੍ਹਾਂ ਕਿਸਾਨਾਂ ਦੇ ਨਾਲ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਸੁੱਧ ਰੱਖਣ ਵਿੱਚ ਸਹਿਯੋਗ ਦੇਣ ਦੇ ਲਈ ਸੁੰਹ ਵੀ ਚੁੱਕੀ ਅਤੇ ਭਰੋਸਾ ਦਿੱਤਾ ਕਿ ਖੇਤਾਂ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਹੀਂ ਲਗਾਈ ਜਾਵੈਗੀ। ਇਸ ਮੋਕੇ ਤੇ ਜਿਲ੍ਹਾ ਪਠਾਨਕੋਟ ਦੇ ਜਾਗਰੁਕ ਕਿਸਾਨਾਂ ਨੂੰ ਉਨ੍ਹਾਂ ਦੀ ਵਧੀਆ ਕਿਸਾਨੀ ਦੇ ਚਲਦਿਆਂ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਕਿਸਾਨ ਮੇਲੇ ਅੰਦਰ ਵੱਖ ਵੱਖ ਵਿਭਾਗਾਂ ਵੱਲੋਂ ਸਟਾਲ ਲਗਾਏ ਗਏ ਹਨ ਜੋ ਕਿ ਕਿਸਾਨਾਂ ਦੀ ਖੇਤੀ ਬਾੜੀ ਕਿੱਤੇ ਲਈ ਬਹੁਤ ਸਹਾਇਕ ਹਨ। ਉਨ੍ਹਾਂ ਖੇਤੀ ਬਾੜੀ ਵਿਭਾਗ ਦੇ ਕੀਤੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ। ਖੇਤੀ ਬਾੜੀ ਵਿਭਾਗ ਪਠਾਨਕੋਟ ਦੇ ਮੁੱਖ ਅਫਸਰ ਡਾ. ਰਜਿੰਦਰ ਕੁਮਾਰ ਅਤੇ ਹੋਰ ਅਧਿਕਾਰੀਆਂ ਵੱਲੋਂ ਮੁੱਖ ਮਹਿਮਾਨ ਜੀ ਨੂੰ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਜਿਕਰਯੋਗ ਹੈ ਕਿ ਖੇਤੀ ਬਾੜੀ ਵਿਭਾਗ ਵੱਲੋਂ ਜਿੱਥੇ ਕਿਸਾਨਾਂ ਨੂੰ ਆਧੁਨਿਕ ਮਸਿਨਰੀ ਬਾਰੇ ਜਾਗਰੁਕ ਕਰਨ ਲਈ ਵੱਖ ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਕਿਸਾਨਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਸੀ ਉੱਥੇ ਹੀ ਸੈਲਫ ਹੈਲਪ ਗਰੁਪਾਂ ਵੱਲੋਂ ਵੀ ਘਰੇਲੂ ਸਮਾਨ ਜੋ ਕਿ ਆਪ ਤਿਆਰ ਕੀਤਾ ਗਿਆ ਸੀ ਉਸ ਬਾਰੇ ਕਿਸਾਨਾਂ ਨੂੰ ਜਾਗਰੁਕ ਕੀਤਾ। ਕਿਸਾਨ ਮੇਲੇ ਦੋਰਾਨ ਖੇਤੀ ਮਾਹਿਰਾਂ ਵੱਲੋਂ ਵੀ ਵੱਖ ਵੱਖ ਫਸਲਾਂ ਦੀ ਪੈਦਾਵਾਰ ਦੇ ਲਈ ਜਾਣਕਾਰੀ ਦਿੱਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਸੈਲ, ਰਾਜਾ ਬਕਨੋਰ, ਅਤੇ ਖੇਤੀ ਬਾੜੀ ਮਾਹਿਰ ਅਤੇ ਭਾਰੀ ਸੰਖਿਆ ਵਿੱਚ ਜਿਲ੍ਹੇ ਦੇ ਕਿਸਾਨ ਹਾਜਰ ਸਨ।