ਪਠਾਨਕੋਟ, 18 ਜਨਵਰੀ : ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਿੰਡ ਕਟਾਰੂਚੱਕ ਵਿਖੇ ਸਥਿਤ ਅਪਣੇ ਦਫਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆ। ਇਸ ਮੋਕੇ ਤੇ ਕੁਲਦੀਪ ਭਟਵਾਂ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜਰ ਸਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਸਥਿਤ ਉਨ੍ਹਾਂ ਦੇ ਦਫਤਰ ਵਿਖੇ ਖੁੱਲਾ ਦਰਵਾਰ ਲਗਾ ਕੇ ਜਿਲ੍ਹਾ ਪਠਾਨਕੋਟ ਦੀਆਂ ਸਿਕਾਇਤਾਂ ਸੁਣੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਿਕਾਇਤਾਂ ਦਾ ਮੋਕੇ ਤੇ ਹੱਲ ਹੋ ਸਕਦਾ ਹੈ ਉਨ੍ਹਾਂ ਦਾ ਮੋਕੇ ਤੇ ਹੀ ਹੱਲ ਕਰ ਦਿੱਤਾ ਜਾਂਦਾ ਹੈ ਅਤੇ ਜਿਨ੍ਹਾਂ ਸਿਕਾਇਤਾਂ ਨੂੰ ਮੋਕੇ ਤੇ ਹੱਲ ਨਹੀਂ ਕੀਤਾ ਜਾਂਦਾ ਉਨ੍ਹਾਂ ਲਈ ਸਬੰਧਤ ਅਧਿਕਾਰੀ ਨੂੰ ਦਿਸਾ ਨਿਰਦੇਸ ਦਿੱਤੇ ਜ਼ਾਂਦੇ ਹਨ ਅਤੇ ਨਿਰਧਾਰਤ ਸਮੇਂ ਅੰਦਰ ਸਿਕਾਇਤ ਹੱਲ ਕਰਨ ਦੇ ਲਈ ਹਦਾਇਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਉਪਰਾਲਿਆਂ ਸਦਕਾ ਲੋਕਾਂ ਦੀਆਂ ਉਹ ਸਮੱਸਿਆਵਾਂ ਜੋ ਲੰਮੇ ਸਮੇਂ ਤੋਂ ਲੜਕ ਰਹੀਆਂ ਸਨ ਉਨ੍ਹਾਂ ਸਮੱਸਿਆਵਾਂ ਦਾ ਹਲ ਪਹਿਲ ਦੇ ਅਧਾਰ ਤੇ ਕੀਤਾ ਜਾਂਦਾ ਹੈ ਅਤੇ ਪਿੰਡਾਂ ਅਤੇ ਸਹਿਰਾਂ ਅੰਦਰ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜਨ ਹਿੱਤ ਲਈ ਵਿਕਾਸ ਕਾਰਜ ਜਾਰੀ ਰਹਿਣਗੇ।