ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਆਨਲਾਈਨ ਵੀ ਲੈ ਸਕਦੀਆਂ ਹਨ ਮਨਜੂਰੀਆਂ-ਜ਼ਿਲ੍ਹਾ ਚੋਣ ਅਫ਼ਸਰ

ਤਰਨਤਾਰਨ, 26 ਮਾਰਚ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਹਿਤ ਹੋਣ ਵਾਲੀਆਂ ਵੱਖ-ਵੱਖ ਸਭਾਵਾਂ ਤੋਂ ਇਲਾਵਾ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਬਹੁਤ ਸਾਰੀਆਂ ਜ਼ਰੂਰੀ ਪ੍ਰਵਾਣਗੀਆਂ ਲੈਣੀਆਂ ਹੁੰਦੀਆਂ ਹਨ। ਉਮੀਦਵਾਰ ਅਤੇ ਸਿਆਸੀ ਪਾਰਟੀਆਂ ਹੁਣ ਇਹ ਪ੍ਰਵਾਨਗੀਆਂ ਆਨਲਾਈਨ ਅਪਲਾਈ ਕਰਕੇ ਵੀ ਲੈ ਸਕਦੀਆਂ ਹਨ। ਇਸ ਲਈ ਪੋਰਟਲ ਦਾ ਲਿੰਕ https://suvidha.eci.gov.in/pc/public/login ਹੈ । ਇਸ ਸਬੰਧੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ, ਸ਼੍ਰੀ ਸੰਦੀਪ ਕੁਮਾਰ ਨੇ ਸਿਆਸੀ ਪਾਰਟੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਚੋਣ ਸਭਾ, ਰੈਲੀ, ਬੈਠਕ ਪ੍ਰਵਾਨਗੀ ਲਏ ਤੋਂ ਬਿਨ੍ਹਾਂ ਨਾ ਕਰਨ। ਉਨਾ ਕਿਹਾ ਕਿ ਲਾਊਡ ਸਪੀਕਰ ਦੀ ਪ੍ਰਵਾਨਗੀ ਲੈਣੀ ਵੀ ਲਾਜ਼ਮੀ ਹੈ ਅਤੇ ਵੱਖ-ਵੱਖ ਪ੍ਰਕਾਰ ਦੇ ਵਾਹਨ, ਜੋ ਚੋਣ ਪ੍ਰਚਾਰ ਵਿੱਚ ਵਰਤੇ ਜਾ ਰਹੇ ਹਨ, ਉਹਨਾਂ ਦੀ ਪ੍ਰਵਾਨਗੀ ਲੈਣੀ ਵੀ ਲਾਜ਼ਮੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਹ ਪ੍ਰਵਾਨਗੀਆਂ ਏ. ਆਰ. ਓ. ਪੱਧਰ, ਜਿਲਾ ਚੋਣ ਅਫਸਰ ਦੇ ਪੱਧਰ ਅਤੇ ਮੁੱਖ ਚੋਣ ਅਫਸਰ ਦੇ ਪੱਧਰ ‘ਤੇ ਉਪਲੱਬਧ ਹਨ ਜੋ ਕਿ ਵੱਖ-ਵੱਖ ਸ਼੍ਰੇਣੀ ਲਈ ਵੱਖ-ਵੱਖ ਥਾਂ ‘ਤੇ ਅਪਲਾਈ ਕੀਤੀ ਜਾ ਸਕਦੀ ਹੈ। ਪਰ ਇਹ ਸਾਰਾ ਕੁਝ ਇੱਕੋ ਆਨਲਾਈਨ ਪੋਰਟਲ ‘ਤੇ ਉਪਲੱਬਧ ਹੈ।ਸ਼੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਆੱਨਲਾਈਨ ਤੋਂ ਬਿਨ੍ਹਾਂ ਆੱਫ਼ਲਾਈਨ ਅਰਜ਼ੀ ਵੀ ਦਿੱਤੀ ਜਾ ਸਕਦੀ ਹੈ।