ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਖੁਸ਼ੀਪੁਰ ਵਿਖੇ ਗਲੀਆਂ-ਨਾਲੀਆਂ ਦੇ ਕਾਰਜਾਂ ਦਾ ਨੀਂਹ ਪੱਥਰ ਰੱਖਿਆ 

  • ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ - ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 22 ਨਵੰਬਰ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਗ੍ਰਾਮ ਪੰਚਾਇਤ ਖੁਸ਼ੀਪੁਰ ਵਿਖੇ ਗਲੀਆਂ-ਨਾਲੀਆਂ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਖੁਸ਼ੀਪੁਰ ਨੂੰ ਆਪਣੇ ਅਖਤਿਆਰੀ ਫੰਡ ਵਿੱਚ ਵਿਕਾਸ ਕਾਰਜਾਂ ਲਈ 3.50 ਲੱਖ ਰੁਪਏ ਗ੍ਰਾਂਟ ਜਾਰੀ ਕੀਤੀ ਸੀ। ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੁਸ਼ੀਪੁਰ ਪਿੰਡ ਵਿੱਚ ਗਲੀਆਂ-ਨਾਲੀਆਂ ਦੇ ਕਾਰਜ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਸਹੂਲਤ ਮਿਲੇਗੀ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਿਕਰ ਕਰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ, ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਮੈਰਿਟ ਉੱਪਰ ਸਰਕਾਰੀ ਨੌਂਕਰੀਆਂ ਤੇ ਰੁਜ਼ਗਾਰ ਦੇ ਮੌਕੇ, ਸੂਬੇ ਵਿੱਚ ਸਨਅਤ ਪੱਖੀ ਮਾਹੌਲ, ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ, ਖੇਡ ਸੱਭਿਆਚਾਰ ਪੈਦਾ ਕਰਨ ਅਤੇ ਬੁਨਿਆਦੀ ਢਾਂਚੇ ਵਿੱਚ ਕੀਤੇ ਜਾ ਰਹੇ ਵੱਡੇ ਪੱਧਰ ’ਤੇ ਸੁਧਾਰਾਂ ਨੇ ਸੂਬੇ ਨੂੰ ਤਰੱਕੀ ਦੀ ਰਾਹੇ ਤੋਰਿਆ ਹੈ। ਇਸ ਮੌਕੇ ਸਰਪੰਚ ਨਿਸ਼ਾਨ ਸਿੰਘ ਪਿੰਡ ਖੁਸ਼ੀਪੁਰ, ਸੀਨੀਅਰ ਆਗੂ ਹਰਜੀਤ ਸਿੰਘ ਟਿੱਕਾ ਅਤੇ ਹੋਰ ਵੀ ਮੋਹਤਬਰ ਮੌਜੂਦ ਸਨ।