ਗੁਰਦਾਸਪੁਰ, 16 ਫਰਵਰੀ : ਪਸ਼ੂ ਪਾਲਣ ਵਿਭਾਗ ਨੇ ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸੂਚਿਤ ਕੀਤਾ ਹੈ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਹਾਇਕ ਧੰਦੇ ਮੁਰਗੀ ਪਾਲਣ ਦੇ ਕਿੱਤੇ ਸਬੰਧੀ ਵਿਸ਼ੇਸ਼ ਟ੍ਰੇਨਿੰਗ ਮਿਤੀ 19 ਤੋਂ 23 ਫਰਵਰੀ 2024 ਤੱਕ ਮੁਫ਼ਤ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ, ਗੁਰਦਾਸਪੁਰ, ਡਾ. ਸ਼ਾਮ ਸਿੰਘ ਨੇ ਦੱਸਿਆ ਕਿ ਇਸ ਟ੍ਰੇਨਿੰਗ ਲਈ ਚਾਹਵਾਨ ਸਿਖਿਆਰਥੀ ਮਿਤੀ 19 ਫਰਵਰੀ 2024 ਨੂੰ ਸਵੇਰੇ 9:00 ਵਜੇ ਆਪਣੇ ਅਧਾਰ ਕਾਰਡ ਅਤੇ ਪਾਸਪੋਰਟ ਸਾਈਜ ਫੋਟੋ ਨਾਲ ਸਰਕਾਰੀ ਸੂਰ ਫਾਰਮ ਸੱਦਾ, ਗੁਰਦਾਸਪੁਰ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਆਪਣਾ ਸਹਾਇਕ ਧੰਦਾ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਵਿੱਚ ਕਿਸੇ ਵੀ ਉਮਰ ਦਾ ਵਿਅਕਤੀ ਭਾਗ ਲੈ ਸਕਦਾ ਹੈ। ਡਾ. ਸ਼ਾਮ ਸਿੰਘ ਨੇ ਕਿਹਾ ਕਿ ਇਸ ਟ੍ਰੇਨਿੰਗ ਸਬੰਧੀ ਵਧੇਰੇ ਜਾਣਕਾਰੀ ਲਈ ਟ੍ਰੇਨਿੰਗ ਦੇ ਇੰਚਾਰਜ ਪੋਲਟਰੀ ਇੰਸਪੈਕਟਰ ਜਸਕਰਨਜੀਤ ਸਿੰਘ ਗੁਰਦਾਸਪੁਰ ਦੇ ਫੋਨ ਨੰਬਰ 81469-98996 ’ਤੇ ਸੰਪਰਕ ਕੀਤਾ ਜਾ ਸਕਦਾ ਹੈ।