ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਾਏ ਗਏ ਸਮੂਹ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਸ਼ਨੀਵਾਰ, ਐਤਵਾਰ ਅਤੇ ਗਜ਼ਟਿਡ ਛੁੱਟੀ ਵਾਲੇ ਦਿਨ ਫੀਲਡ ਵਿੱਚ ਕੰਮ ਕਰਨ ਦੇ ਦਿੱਤੇ ਨਿਰਦੇਸ਼

  • ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਤਰਨਤਾਰਨ ਅਤੇ ਖਡੂਰ ਸਾਹਿਬ ਦੇ ਕਲੱਸਟਰ ਅਤੇ ਨੋਡਲ ਅਫਸਰਾਂ ਦੀ  ਕੀਤੀ ਮੀਟਿੰਗ

ਤਰਨ ਤਾਰਨ, 29 ਸਤੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ  ਨੇ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬ ਡਵੀਜ਼ਨ ਤਰਨਤਾਰਨ ਅਤੇ ਖਡੂਰ ਸਾਹਿਬ ਦੇ ਕਲੱਸਟਰ ਅਤੇ ਨੋਡਲ ਅਫਸਰਾਂ ਦੀ ਮੀਟਿੰਗ ਕੀਤੀ। ਉਨ੍ਹਾਂ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਸ਼ਨੀਵਾਰ, ਐਤਵਾਰ ਅਤੇ ਗਜ਼ਟਿਡ ਛੁੱਟੀ ਵਾਲੇ ਦਿਨ ਫੀਲਡ ਵਿੱਚ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਕਲੱਸਟਰ ਅਤੇ ਨੋਡਲ ਅਫ਼ਸਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨਗੇ। ਉਨ੍ਹਾਂ ਹਦਾਇਤ ਜਾਰੀ ਕੀਤੀ ਕਿ ਹਰ ਕੋਈ ਆਪਣੀ ਡਿਊਟੀ 'ਤੇ ਹਾਜ਼ਰ ਹੋਵੇਗਾ। ਛੁੱਟੀ ਵਾਲੇ ਦਿਨ ਕੋਈ ਵੀ ਛੁੱਟੀ ਨਹੀਂ ਲਵੇਗਾ। ਜੇ ਕੋਈ ਕਲੱਸਟਰ ਅਤੇ ਨੋਡਲ ਅਫ਼ਸਰ ਛੁੱਟੀ ਕਰੇਗਾ ਤਾ ਉਸ  ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ । ਜੇਕਰ ਕੋਈ ਵੀ ਪਰਾਲੀ ਨੂੰ ਅੱਗ ਲਾਉਂਦਾ ਹੈ ਤਾਂ ਸਬੰਧਤ ਕਲੱਸਟਰ ਅਤੇ ਨੋਡਲ ਤੁਰੰਤ ਕਾਰਵਾਈ ਕਰਕੇ ਇਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਲਿਆਉਣਗੇ।