ਕਮਿਸ਼ਨਰ, ਨਗਰ ਨਿਗਮ ਸ਼ਾਇਰੀ ਭੰਡਾਰੀ ਨੇ ਸ਼ੈਨੀਟੇਸ਼ਨ ਪਾਰਕ ਦਾ ਲਿਆ ਜ਼ਾਇਜਾ

  • ਬਟਾਲਾ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਕੀਤੀ ਅਪੀਲ

ਬਟਾਲਾ, 12 ਅਕਤੂਬਰ : ਐਸ.ਡੀ.ਐਮ ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ਼੍ਰੀਮਤੀ ਸ਼ਾਇਰੀ ਭੰਡਾਰੀ ਨੇ ਸ਼ੈਨੀਟੇਸ਼ਨ ਪਾਰਕ  ਭੰਡਾਰੀ ਮੁਹੱਲੇ ਅਤੇ ਕੂੜੇ ਦੇ ਪ੍ਰਬੰਧਾ ਦਾ ਲਿਆ ਜ਼ਾਇਜਾ।  ਇਸ ਮੌਕੇ  ਐਸ.ਡੀ.ਓ. ਪਰਮਜੋਤ ਸਿੰਘ, ਐਸ.ਡੀ.ਓ. ਪ੍ਰਭਨੂਰ ਸਿੰਘ, ਜੇਈ ਰੋਹਿਤ ਓਪਲ, ਜੇਈ ਮੁਨੀਤ ਸ਼ਰਮਾਂ, ਆਦਿ ਮੌਜੂਦ ਸਨ। ਐਸ.ਡੀ.ਐਮ ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ਼੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ 12 ਲੱਖ ਦੀ ਲਾਗਤ ਨਾਲ ਬਣੇ ਇਸ ਸ਼ੈਨੀਟੇਸ਼ਨ ਪਾਰਕ ਵਿੱਚ ਲੋਕ ਸਵੇਰੇ ਸ਼ਾਮ ਸੈਰ ਕਰਨ ਲਈ ਆਉਂਦੇ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸ਼ਾਫ- ਸੁਥਰਾ ਰੱਖਣ ਲਈ ਸ਼ਹਿਰ ਵਿੱਚ ਬੱਕਰਖਾਨਾ, ਸੈਦ ਮੁਬਾਰਕ, ਖਜੂਰੀ ਗੇਟ ਤੇ ਹੰਸਲੀ ਪੁਲ ਵਿਖੇ ਡਿਸਪੋਜਲ ਪੁਆਇੰਟ ਬਣਾਏ ਗਏ ਹਨ। ਉਨ੍ਹਾਂ ਸਮੂਹ ਬਟਾਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਘਰਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਨ ਤਾਂ ਜੋ ਕੂੜੇ ਦਾ ਨਿਪਟਾਰਾ ਅਸਾਨੀ ਨਾਲ ਕੀਤਾ ਜਾ ਸਕੇ। ਉਨਾਂ ਕਿਹਾ ਕਿ ਨਗਰ ਨਿਗਮ ਬਟਾਲਾ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਤਹਿਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਪਿੱਟਸ ਬਣਾਈਆਂ ਗਈਆਂ ਹਨ ਜਿਥੇ ਗਿੱਲੇ ਕੂੜੇ ਦੀ ਕੰਪੋਸਟ ਖਾਦ ਬਣਾਈ ਜਾ ਰਹੀ ਹੈ ਅਤੇ ਸੁੱਕੇ ਕੂੜੇ ਨੂੰ ਐੱਮ.ਆਰ.ਐੱਫ ਯੂਨਿਟ ਵਿਖੇ ਲਿਜਾ ਕੇ ਰੀਸਾਈਕਲ ਕੀਤਾ ਜਾ ਰਿਹਾ ਹੈ। ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਸ਼ਹਿਰ ਵਿਚੋਂ ਕੂੜੇ ਦੇ ਢੇਰ ਖਤਮ ਕਰਨ ਲਈ ਨਿਗਮ ਦੇ ਸਫਾਈ ਕਰਮਚਾਰੀਆਂ ਹੁਣ ਘਰ-ਘਰ ਤੋਂ ਜਾ ਕੇ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਆਪਣੇ ਘਰਾਂ ਵਿੱਚ ਗਿੱਲੇ ਤੇ ਸੁੱਕੇ ਕੂੜੇ ਲਈ ਦੋ ਵੱਖ-ਵੱਖ ਡਸਟਬੀਨ ਲਗਾਉਣੇ ਚਾਹੀਦੇ ਹਨ ਅਤੇ ਕੂੜੇ ਨੂੰ ਸੈਗਰੀਗੇਟ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਫ਼ਾਈ ਕਰਮੀ ਨੂੰ ਵੀ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਦਿੱਤਾ ਜਾਵੇ ਤਾਂ ਜੋ ਗਿੱਲੇ ਕੂੜੇ ਦੀ ਕੰਪੋਸਟ ਖਾਦ ਤਿਆਰ ਕੀਤੀ ਜਾ ਸਕੇ ਜਦਕਿ ਸੁੱਕੇ ਕੂੜੇ ਨੂੰ ਰੀ-ਸਾਈਕਲ ਕੀਤਾ ਜਾ ਸਕੇ।  ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਸਮੂਹ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ’ਤੇ ਪਾਬੰਧੀਸ਼ੁਦਾ ਲਿਫਾਫਿਆਂ ਦੀ ਵਰਤੋਂ ਬਿਲਕੁਲ ਬੰਦ ਕਰ ਦੇਣ ਨਹੀਂ ਤਾਂ ਉਨਾਂ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕਮਿਸ਼ਨਰ ਨੇ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਉਹ ਬਜ਼ਾਰ ਜਾਣ ਸਮੇਂ ਆਪਣੇ ਘਰ ਤੋਂ ਹੀ ਕੱਪੜੇ ਦਾ ਥੈਲਾ ਲੈ ਕੇ ਜਾਣ ਤਾਂ ਜੋ ਉਨਾਂ ਨੂੰ ਪਲਾਸਟਿਕ ਲਿਫਾਫੇ ਦੀ ਲੋੜ ਹੀ ਨਾ ਪਵੇ। ਉਨਾਂ ਬਟਾਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸ਼ਹਿਰ ਉਨਾਂ ਦਾ ਆਪਣਾ ਸ਼ਹਿਰ ਹੈ ਅਤੇ ਜਿਵੇਂ ਅਸੀਂ ਆਪਣੇ ਘਰ ਨੂੰ ਸਾਫ਼ ਰੱਖਦੇ ਹਾਂ ਓਵੇਂ ਹੀ ਆਪਣੇ ਸ਼ਹਿਰ ਨੂੰ ਸਾਫ ਰੱਖਿਆ ਜਾਵੇ