- ਉਲੰਘਣਾਂ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਨੂੰਨੀ ਕਾਰਵਾਈ
ਗੁਰਦਾਸਪੁਰ, 22 ਦਸੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੋਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਸੰਥੈਟਿਕ/ਪਲਾਸਿਟਕ ਦੀ ਡੋਰ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ। ਇਸ ਡੋਰ ਨਾਲ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ ਚਾਲਕਾਂ ਦੇ ਗਲੇ ਅਤੇ ਕੰਨ ਕੱਟੇ ਜਾਂਦੇ ਹਨ, ਉੱਡਦੇ ਪੰਛੀ ਫਸ ਜਾਣ ’ਤੇ ਉਨਾਂ ਦੇ ਮਰਨ ਬਾਰੇ ਵੀ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਸ ਤਰਾਂ ਇਹ ਸੰਥੈਟਿਕ/ਪਲਾਸਿਟਕ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ, ਰਾਹਗੀਰਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ, ਇਸ ਲਈ ਇਸ ਡੋਰ ’ਤੇ ਪਾਬੰਦੀ ਲਗਾਉਣੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਉਨਾਂ ਕਿਹਾ ਕਿ ਪਾਬੰਦੀ ਦਾ ਇਹ ਹੁਕਮ ਜ਼ਿਲਾ ਗੁਰਦਾਸਪੁਰ ਵਿੱਚ ਮਿਤੀ 15 ਜਨਵਰੀ 2024 ਤੱਕ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਇਨਾਂ ਮਨਾਹੀ ਦੇ ਹੁਕਮਾਂ ਦੀ ਉਲੰਘਣਾਂ ਕੀਤੀ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।