ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਤਰਨ ਤਾਰਨ, 13 ਮਾਰਚ : ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਤਰਨਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਉਪ ਮੰਡਲ ਮੈਜਿਸਟਰੇਟ, ਤਰਨਤਾਰਨ ਸ੍ਰੀ ਸਿਮਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸੀ. ਡੀ. ਪੀ. ਓ, ਗੰਡੀਵਿੰਡ ਵੱਲੋਂ ਆਗਾਮੀ ਲੋਕ ਸਭਾ ਚੋਣਾਂ 2024 ਸਬੰਧੀ ਪਿੰਡ ਭੁੱਚਰ ਕਲ੍ਹਾਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਤਹਿਤ 18 ਸਾਲ ਤੋਂ ਉਪਰ ਦੀ ਉਮਰ ਵਾਲੇ ਪਿੰਡ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਆਪਣੇ ਵੋਟ ਦੇ ਅਧਿਕਾਰਾਂ ਸਬੰਧੀ ਜਾਗਰੂਕ ਕੀਤਾ ਗਿਆ।ਇਸ ਦੌਰਾਨ ਲੋਕ ਸਭਾ ਚੋਣਾਂ 2024 ਵਿੱਚ ਵਿੱਚ ਹਿੱਸਾ ਲੈਣ ਲਈ ਨਵੀਂ ਪੀੜੀ ਅਤੇ ਔਰਤਾਂ ਨੂੰ ਖਾਸ ਤੌਰ ‘ਤੇ ਸੁਨੇਹਾ ਦਿੱਤਾ ਗਿਆ।