ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ 1 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ‘ਸਦਭਾਵਨਾ ਕੇਂਦਰ’ ਦਾ ਨੀਂਹ ਰੱਖ ਕੇ ਕੰਮ ਸ਼ੁਰੂ ਕਰਵਾਇਆ

ਬਟਾਲਾ, 4 ਅਗਸਤ : ਕਸਬਾ ਨੌਸ਼ਹਿਰਾ ਮੱਝਾਂ ਸਿੰਘ ਵਿਖੇ 1 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ‘ ਸਦਭਾਵਨਾ ਕੇਂਦਰ’ ਦੀ ਨੀਂਹ ਰੱਖ ਕੇ ਕੰਮ ਸ਼ੁਰੂ ਕਰਵਾਇਆ ਗਿਆ।  ਇਸ ਮੌਕੇ ਗੱਲ ਕਰਦਿਆਂ ਆਮ ਆਦਮੀ ਪਾਰਟੀ ਗੁਰਦਾਸਪੁਰ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਦਭਾਵਨਾ ਕਂੇਦਰ ਦੇ ਕੰਮ ਨੂੰ ਲਗਭਗ ਤਿੰਨ ਮਹੀਨਿਆ ਵਿੱਚ ਮੁਕੰਮਲ ਕਰਵਾਕੇ ਨਗਰ ਨਿਵਾਸੀਆਂ ਨੂੰ ਪਰਿਵਾਰਕ, ਸਮਾਜਿਕ ਅਤੇ ਹੋਰ ਸਰਕਾਰੀ ਪ੍ਰੋਗਰਾਮ ਕਰਵਾਉਣ ਲਈ ਸੌਂਪ ਦਿੱਤਾ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਇਸ ਪ੍ਰਜੈਕਟ ਨੂੰ ਨੌਸ਼ਹਿਰਾ ਮੱਝਾ ਸਿੰਘ ਵਿਖੇ ਲੈ ਕੇ ਆਉਣ ਦਾ ਸਮੁੱਚਾ ਸਿਹਰਾ ਹਲਕਾ ਵਿਧਾਇਕ ਬਟਾਲਾ ਅਮਨਸੇਰ ਸਿੰਘ ਸ਼ੈਰੀ ਕਲਸੀ ਨੂੰ ਜਾਾਂਦਾ ਹੈ। ਉਨਾਂ ਸਾਰਿਆਂ ਦਾ ਧੰਨਵਾਦ ਕਰਦਿਆ ਆਮ ਆਦਮੀ ਪਾਰਟੀ ਦੀ ਸੁਮੁੱਚੀ ਟੀਮ ਨੂੰ ਇਸ ਪ੍ਰਜੈਕਟ ਦੇ ਸ਼ੁਰੂ ਹੋਣ ਦੀ ਵਧਾਈ ਦਿੱਤੀ। ਇਸ ਮੌਕੇ ਚੇਅਰਮੈਨ ਰਾਜਬੀਰ ਸਿੰਘ ਰੰਧਾਵਾ, ਅਮਨਦੀਪ ਸਿੰਘ ਗਿੱਲ , ਬਾਬਾ ਗੁਰਮੁਖ ਸਿੰਘ, ਸਤਿੰਦਰ ਸਿੰਘ ਕਾਹਲਂੋ, ਸਰਪੰਚ ਮਨਦੀਪ ਸਿੰਘ, ਸਤਨਾਮ ਸਿੰਘ ਕਿਰਤੀ, ਸੁਖਜਿੰਦਰ ਸਿੰਘ ਰੰਧਾਵਾ, (ਸਾਬਕਾ ਸਰਪੰਚ), ਗੁਰਪ੍ਰੀਤ ਸਿੰਘ ਸਿੱਧੂ, ਕੇਵਲ ਸਿੰਘ, ਜਸਬੀਰ ਸਿੰਘ, ਪਰਮਜੀਤ ਸਿੰਘ, ਰਾਜੂ ਰੰਧਾਵਾ, ਮਨਜੀਤ ਸਿੰਘ ਸੇਠੀ ਅਤੇ ਠੇਕੇਦਾਰ ਮਾਨਵ ਗੁਪਤਾ ਆਦਿ ਹਾਜ਼ਰ ਸਨ।