ਮਨੀਪੁਰ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਤੋਂ ਵੀ ਵੱਡੀ ਮਿਲਣੀ ਚਾਹੀਦੀ ਹੈ : ਬੀਬੀ ਹਰਗੋਬਿੰਦ ਕੌਰ

  • ਇਸਤਰੀ ਅਕਾਲੀ ਦਲ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 22 ਜੁਲਾਈ : ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰ ਅਦਾ ਕਰਦੀ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੀ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਅਕਾਲੀ ਵਿੰਗ ਦੀ ਪੰਜਾਬ ਪ੍ਰਧਾਨ ਬਣੀ ਬੀਬੀ ਹਰਗੋਬਿੰਦ ਕੌਰ ਅੱਜ ਆਪਣੀ ਸਮਰਥਕ ਬੀਬੀਆਂ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਮੱਥਾ ਟੇਕਣ ਤੋਂ ਬਾਅਦ ਉਹਨਾਂ ਵੀ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਹਰਗੋਬਿੰਦ ਕੌਰ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਵਿੰਗ ਦਾ ਇੱਕੋ ਇੱਕ ਮਕਸਦ ਹੈ ਕਿ ਇਸਤਰੀ ਅਕਾਲੀ ਦਲ ਨੂੰ ਹਰ ਗਲੀ ਹਰ ਮੁਹੱਲੇ ਤੇ ਹਰ ਪਿੰਡ ਤੱਕ ਪਹੁੰਚਾਇਆ ਜਾਵੇ ਅਤੇ ਔਰਤਾਂ ਦੀਆਂ ਮੁਸ਼ਕਲਾਂ ਸੁਣ ਕੇ ਉਸ ਨੂੰ ਹੱਲ ਕਰਵਾਇਆ ਜਾ ਸਕੇ ਅੱਗੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਔਰਤਾਂ ਨਾਲ 1000 ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਲੇਕਿਨ ਅੱਜ ਤੱਕ ਉਹ ਵਾਧਾ ਪੂਰਾ ਨਹੀਂ ਹੋਇਆ ਅਤੇ ਸਰਕਾਰ ਨੇ ਔਰਤਾਂ ਨਾਲ ਝੂਠ ਬੋਲ ਕੇ ਸੱਤਾ ਵਿੱਚ ਆਈ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਰ ਮਹੀਨੇ ਲੋਕਾਂ ਨੂੰ ਗਰੰਟੀ ਸਨ ਪਰ ਉਹ ਗਾਰੰਟੀਆਂ ਪੂਰੀਆਂ ਨਹੀਂ ਹੋ ਰਹੀਆਂ ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਪਹਿਲਾਂ ਦੀਆਂ ਸਰਕਾਰਾਂ ਦੇ ਸਮੇ ਟਾਈਮ ਨਾਲ ਤਨਖਾਹ ਮਿਲ ਜਾਂਦੀ ਸੀ ਲੇਕਿਨ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ। ਉਦੋਂ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਵੀ ਕਦੀ ਸਮੇਂ ਸਿਰ ਤਨਖਾਹ ਨਹੀਂ ਮਿਲੀ ਉਹਨਾਂ ਕਿਹਾ ਕਿ ਹੁਣ ਪੰਜਾਬ ਹੜ੍ਹ ਦੀ ਮਾਰ ਝੱਲ ਰਿਹਾ ਹੈ ਅਤੇ ਸਰਕਾਰ ਖੁਦ ਮੈਦਾਨ ਚੋਂ ਬਾਹਰ ਹੋ ਗਈ ਅਤੇ ਲੋਕ ਹੁਣ ਖੁਦ ਹੜ੍ਹ ਨਾਲ ਲੜਾਈ ਲੜ ਰਹੇ ਹਨ ਅਤੇ ਸਰਕਾਰ ਸਿਰਫ ਆਪਣੀ ਫੋਟੋ ਸੈਸ਼ਨ ਕਰਵਾ ਕੇ ਸਾਈਡ ਤੇ ਹੋ ਰਹੀ ਹੈ। ਉਨ੍ਹਾਂ ਕਿਹਾ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਵਿੱਚ ਚੱਲ ਰਹੇ ਗੁਰਬਾਣੀ ਨੂੰ ਲੈ ਕੇ ਤਾਂ ਬੜੇ ਤਜ ਕਰ ਰਹੇ ਹਨ ਲੇਕਿਨ ਦਰਬਾਰ ਸਾਹਿਬ ਦੇ ਵਿਰਾਸਤੀ ਮਾਰਗ ਤੇ ਚਲਦੀ ਵੱਡੀ ਟੀਵੀ ਸਕਰੀਨ ਜਿਸ ਤੇ ਗੁਰਬਾਣੀ ਪਰਸਾਰਣ ਦਿਖਾਇਆ ਜਾਂਦਾ ਸੀ,ਉਸ ਜਗ੍ਹਾ ਉੱਪਰ ਭਗਵੰਤ ਮਾਨ ਨੇ ਆਪਣੀ ਹੇ ਮਸ਼ਹੂਰੀ ਚਲਾ ਰਹੀ ਹੈ ਇਸ ਤੋਂ ਪਤਾ ਲੱਗਦਾ ਹੈ ਕੀ ਮਾਨ ਸਰਕਾਰ ਗੁਰਬਾਣੀ ਪ੍ਰਸਾਰਣ ਲਈ ਕਿੰਨੀ ਸੰਜੀਦਾ ਹੈ ਅਖੀਰ ਵਿੱਚ ਉਨ੍ਹਾਂ ਨੇ ਕਿਹਾ ਕਿ ਜੋ ਮਨੀਪੁਰ ਦੇ ਵਿੱਚ ਘਟਨਾ ਸਾਹਮਣੇ ਆਈ ਹੈ। ਉਹ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਹੈ ਅਤੇ ਮਨੀਪੁਰ ਦੀ ਘਟਨਾ ਦੇ ਵਿਚ ਜੋ ਵੀ ਦੋਸ਼ੀ ਹਨ ਉਹਨਾਂ ਨੂੰ ਫਾਂਸੀ ਤੋਂ ਵੀ ਉੱਪਰ ਦੀਆਂ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ।