ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ

  • ਐਸ.ਡੀ.ਐਮ. ਚਾਹਲ ਨੇ ਸਾਈਕਲ ਰੈਲੀ ਦੀ ਕੀਤੀ ਅਗਵਾਈ
  • ਪ੍ਰਿੰਸੀਪਲ ਮਨਮੀਤ ਕੌਰ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 27 ਅਕਤੂਬਰ : ਭਾਰਤ ਚੋਣ ਕਮਿਸ਼ਨਰ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿਰਧਾਰਤ ਸਥਾਨਾਂ ਤੇ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਵੋਟ ਬਣਾਉਣ ’ਤੇ ਵੋਟ ਦੇ ਅਧਿਕਾਰੀ ਦੀ ਵਰਤੋਂ ਕਰਨ ਲਈ ਸਵੀਪ ਮੁਹਿੰਮ ਤਹਿਤ ਅੱਜ ਸਕੂਲ ਆਫ ਐਮੀਨੈਂਸ ਛੇਹਰਟਾ ਤੋਂ ਇੰਡੀਆ ਗੇਟ ਤੱਕ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰੈਲੀ ਦੀ ਅਗਵਾਈ ਐਸ.ਡੀ.ਐਮ. ਅੰਮ੍ਰਿਤਸਰ-1 ਸ: ਮਨਕੰਵਲ ਸਿੰਘ ਚਾਹਲ ਨੇ ਖੁਦ ਸਾਈਕਲ ਚਲਾ ਕੇ ਕੀਤੀ। ਇਸ ਸਾਈਕਲ ਵੱਖ-ਵੱਖ ਸਰਕਾਰੀ ਸਕੂਲਾਂ ਦੇ 100 ਸਾਈਕਲਿਸਟ ਸ਼ਾਮਲ ਸਨ। ਇਸ ਸਾਈਕਲ ਰੈਲੀ ਨੂੰ ਸਕੂਲ ਆਫ਼ ਐਮੀਨੈਂਸ ਦੀ ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਬੰਧੀ ਸ: ਚਾਹਲ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨਾਂ ਕਿਹਾ ਕਿ ਜੋ ਨੌਜਵਾਨ ਪਹਿਲੀ ਵਾਰ ਵੋਟਰ ਬਣੇ ਹਨ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਉਹ ਆਪਣੀ ਵੋਟ ਦਾ ਇਸਤੇਮਾਲ ਸਹੀ ਢੰਗ ਨਾਲ ਕਰ ਸਕਣ। ਉਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਵੋਟਾਂ ਬਣਾਈਆਂ ਗਈਆਂ ਹਨ। ਉਨਾਂ ਕਿਹਾ ਕਿ ਜੋ ਵੀ ਨਾਗਰਿਕ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹੋਵੇਗਾ, ਉਹ ਆਪਣੀ ਵੋਟ ਰਜਿਸਟ੍ਰੇਸ਼ਨ ਲਈ ਫਾਰਮ 6 ਪੁਰ ਕਰਕੇ ਜਮ੍ਹਾ ਕਰਵਾ ਸਕਦਾ ਹੈ ਅਤੇ ਵੋਟ ਕਟਵਾਉਣ ਲਈ ਫਾਰਮ 7 ਜਾਂ ਕਿਸੇ ਤਰ੍ਹਾਂ ਦੀ ਦਰੁੱਸਤੀ ਕਰਵਾਉਣ ਲਈ ਫਾਰਮ 8 ਪੁਰ ਕਰਕੇ ਅਪਲਾਈ ਕਰ ਸਕਦਾ ਹੈ। ਚਾਹਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਹਦਾਇਤਾਂ ਅਨੁਸਾਰ 4 ਨਵੰਬਰ 2023, 5 ਨਵੰਬਰ 2023 ਅਤੇ 2 ਦਸੰਬਰ 2023 ਅਤੇ 3 ਦਸੰਬਰ 2023 ਨੂੰ ਸਮੂਹ ਬੀ.ਐਲ.ਓਜ਼ ਅਲਾਟ ਕੀਤੇ ਗਏ ਪੋÇਲੰਗ ਸਟੇਸ਼ਨਾਂ ’ਤੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਸਵੇਰ 9:00 ਵਜੇਂ ਤੋਂ ਸ਼ਾਮ 5:00 ਵਜੇ ਤੱਕ ਬੈਠਣਗੇ। ਉਨਾਂ ਕਿਹਾ ਕਿ ਇਹ ਦਾਅਵੇ ਅਤੇ ਇਤਰਾਜ ਆਨਲਾਈਨ voters.eci.gov.in ਤੇ ਲਾਗਇਨ ਕਰਕੇ ਵੀ ਅਪਲਾਈ ਕੀਤੇ ਜਾ ਸਕਦੇ ਹਨ। ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ਸ: ਜਸਬੀਰ ਸਿੰਘ ਗਿੱਲ, ਨੋਡਲ ਅਧਿਕਾਰੀ ਸੁਖਪਾਲ ਸਿੰਘ, ਸਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਜਸਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਹਾਜ਼ਰ ਸਨ।