ਦਾਣਾ ਮੰਡੀ ਕਾਦੀਆਂ ਅਤੇ ਥਿੰਦ ਧਾਰੀਵਾਲ ਵਿਖੇ ਵਿੰਗੀਫਾਈ ਅਤੇ ਪੰਜਾਬ ਫੋਕ ਆਰਟ ਸੈਂਟਰ ਦੇ ਸਹਿਯੋਗ ਨਾਲ ਲਘੂ ਨਾਟਕ ਰਾਹੀਂ ਕਿਸਾਨਾ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਬਾਰੇ ਜਾਗਰੂਕ ਕੀਤਾ 

  • ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਹੌਟ ਸਪੋਟ ਪਿੰਡ ਪ੍ਰਦੂਸ਼ਣ ਮੁਕਤ ਹੋਣ ਤੇ ਸੰਬੰਧਤ  ਪਿੰਡਾਂ ਨੂੰ ਇਕ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਮਿਲੇਗੀ  

ਬਟਾਲਾ, 14 ਅਕਤੂਬਰ : ਡਿਪਟੀ ਕਮਿਸ਼ਨਰ, ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ  ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਨਾਉਣ ਚਲਾਈ ਜਾ ਰਹੀ ਮੁਹਿੰਮ ਤਹਿਤ  ਖੇਤੀਬਾੜੀ ਅਤੇ ਹੋਰ ਸਬੰਧਤ  ਵਿਭਾਗਾਂ ਦੇ ਅਧਿਕਾਰੀ ਕਰਮਚਾਰੀਆਂ ਵਲੋਂ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ। ਜਿਸ ਦੇ ਕਾਫੀ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਇਸ ਤੋਂ ਇਲਾਵਾ ਨੁੱਕੜ ਨਾਟਕ ਰਾਹੀਂ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ  ਰਿਹਾ । ਇਸ ਮੁਹਿੰਮ ਤਹਿਤ ਦਾਣਾ ਮੰਡੀ ਕਾਦੀਆਂ ਅਤੇ ਥਿੰਦ ਧਾਰੀਵਾਲ ਵਿਖੇ ਵਿੰਗੀਫਾਈ ਅਤੇ ਪੰਜਾਬ ਫੋਕ ਆਰਟ ਸੈਂਟਰ ਦੇ ਸਹਿਯੋਗ ਨਾਲ ਲਘੂ ਨਾਟਕ "ਮਾਤਾ ਧਰਿਤ ਮਹਤੁ" ਰਾਹੀ ਕਿਸਾਨਾ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਨਾ ਸਾੜਣ ਬਾਰੇ ਜਾਗਰੂਕ ਕੀਤਾ ਗਿਆ। ਖੇਤੀਬਾੜੀ ਵਿਕਾਸ ਅਫਸਰ ਡਾ.ਜੋਬਨਜੀਤ ਸਿੰਘ ਖਹਿਰਾ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਨੁੱਕੜ ਨਾਟਕ ਮੌਕੇ ਡਾ. ਅਮਰੀਕ ਸਿੰਘ ਜ਼ਿਲਾ ਸਿਖਲਾਈ ਅਫਸਰ ਕਮ ਨੋਡਲ ਅਫ਼ਸਰ ( ਸਟੱਬਲ ਬਰਨਿੰਗ ) ਤਹਿਸੀਲ ਬਟਾਲਾ ਅਤੇ ਡੇਰਾ ਬਾਬਾ ਨਾਨਕ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸਤਨਾਮ ਸਿੰਘ, ਮਨਪ੍ਰੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਤਜਿੰਦਰ ਸਿੰਘ ਬੀ ਟੀ ਐਮ, ਚੇਅਰਮੈਨ ਮਾਰਕੀਟ ਕਮੇਟੀ ਮੋਹਨ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ ਸਕੱਤਰ, ਸ਼ਰਨਜੀਤ ਸਿੰਘ, ਮਨਦੀਪ, ਰਵਿੰਦਰ ਸਿੰਘ ਸੁਪਰਵਾਈਜਰ, ਨਿਰਵੈਰ ਸਿੰਘ ਹਾਜ਼ਰ ਸਨ l ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਇਸ ਵਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ।ਉਨਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲਾ ਪੱਧਰ ਤੇ ਕੰਟਰੋਲ ਨੰਬਰ ਸਥਾਪਤ ਕੀਤਾ ਗਿਆ ਹੈ  ਤਾਂ ਜੋ ਜੇਕਰ ਕਿਸੇ ਵੀ  ਕਿਸਾਨ ਨੂੰ ਕਿਸੇ ਕਿਸਮ ਦੀ ਸਮੱਸਿਆ ਆਉਂਦੀ ਹੈ ਜਾਂ ਕਿਤੇ  ਪਰਾਲੀ ਨੂੰ ਅੱਗ ਲੱਗਦੀ ਦਿਖਾਈ ਦਿੰਦੀ ਹੈ ਤਾਂ 24 ਘੰਟੇ ਕਿਸੇ ਸਮੇਂ ਟੋਲ ਫਰੀ ਨੰਬਰ 1800-180-1852 ਤੇ ਸੰਪਰਕ ਕਰ ਸਕਦਾ ਹੈ।ਉਨਾਂ ਦੱਸਿਆ ਇਸ ਤੋਂ ਇਲਾਵਾ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਕਿਸੇ ਕਿਸਮ ਦੀ ਖੇਤੀ ਮਸ਼ੀਨਰੀ ਜਿਵੇਂ ਬੇਲਰ,ਸੁਰ ਸੀਡਰ,ਹੈਪੀ ਸੀਡਰ ਆਦਿ ਦੀ ਜ਼ਰੂਰਤ ਹੋਵੇ ਤਾਂ ਵੀ ਇਸ ਨੰਬਰ ਤੇ ਜਾਂ ਖੇਤੀ ਅਧਿਕਾਰੀਆਂ ਦੇ ਮੋਬਾਇਲ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ। ਲਗਾਉੁਣ ਲਈ ਪ੍ਰੇਰਿਆ ਜਾ ਰਿਹਾ ਹੈ।