ਸਰਕਾਰ ਵਲੋਂ ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਨ ਦਾ ਦਿਨ, ਇਤਿਹਾਸ ਦੇ ਸੁਨਹਿਰੇ ਪੰਨਿਆਂ ਵਿੱਚ ਦਰਜ : ਵਿਧਾਇਕ ਸ਼ੈਰੀ ਕਲਸੀ

  • ਮੁੱਖ ਮੰਤਰੀ ਭਗਵੰਤ ਮਾਨ ਨੇ 20 ਸਾਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਨ ਦਾ ਵਾਅਦਾ ਕੀਤਾ ਪੂਰਾ

ਬਟਾਲਾ, 28 ਜੁਲਾਈ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਨੇ ਪਿਛਲੇ ਕਰੀਬ 20 ਸਾਲਾਂ ਤੋਂ ਸਕੂਲਾਂ ਵਿੱਚ ਕੱਚੇ ਅਧਿਆਪਕਾਂ ਵਜੋਂ ਸੇਵਾ ਕਰ ਰਹੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਵਾਅਦਾ ਪੂਰਾ ਕੀਤਾ ਹੈ ਅਤੇ ਅੱਜ ਦਾ ਦਿਨ ਇਤਿਹਾਸ ਦੇ ਸੁਨਿਹਰੇ ਪੰਨਿਆਂ ਵਿੱਚ ਦਰਜ ਹੋ ਗਿਆ ਹੈ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ।  ਅੱਜ ਪੰਜਾਬ ਸਰਕਾਰ ਵਲੋਂ ਚੰਡੀਗੜ੍ਹ ਵਿਖੇ ਕੱਚੇ ਅਧਿਆਪਕਾਂ ਦੀ ਸੇਵਾਵਾਂ ਰੈਗੂਲਰ ਕਰਨ ਲਈ ਸਮਾਗਮ ਰੱਖਿਆ ਗਿਆ ਸੀ, ਜਿਸ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕਾਂ ਨੂੰ ਰੈਗੂਲਰ ਹੋਣ ਦੇ ਨਿਯੁਕਤੀ ਪੱਤਰ ਵੰਡੇ ਗਏ। ਇਸੇ ਤਰਾਂ ਗੁਰਦਾਸਪੁਰ ਜ਼ਿਲ੍ਹੇ ਅੰਦਰ ਵੀ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਿਯੁਕਤੀ ਪੱਤਰ ਵੰਡੇ ਗਏ ਹਨ। ਬਟਾਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਅਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੇ ਮਾਤਾ ਸ੍ਰੀਮਤੀ ਬਲਬੀਰ ਕੋਰ ਕਲਸੀ ਵਿਸ਼ੇਸ ਤੌਰ ਤੇ ਪਹੁੰਚੇ ਤੇ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਅਮਰਜੀਤ ਸਿੰਘ ਭਾਟੀਆਂ ਜ਼ਿਲ੍ਹਾ ਸਿੱਖਿਆ ਅਫਸਰ (ਸ), ਸ੍ਰੀਮਤੀ ਮਮਤਾ ਖੁਰਾਣਾ ਸੇਠੀ ਜ਼ਿਲ੍ਹਾ ਸਿੱਖਿਆ ਅਫਸਰ (ਪ), ਬੀਪੀਈਓ ਜਸਵਿੰਦਰ ਸਿੰਘ, ਬੀਪੀਈਓ ਕੁਲਬੀਰ ਕੋਰ, ਪਿ੍ਰੰਸੀਪਲ ਬਲਵਿੰਦਰ ਕੋਰ, ਪਿ੍ਰੰਸੀਪਲ ਪਰਮਜੀਤ ਕੋਰ , ਨਵਦੀਪ ਸਿੰਘ, ਸਰਬਜੀਤ ਸਿੰਘ ਔਲਖ ਅਤੇ ਵੱਖ-ਵੱਖ ਸੀਐਚਟੀ, ਐਚਟੀ ਅਤੇ ਅਧਿਆਪਕ ਹਾਜਰ ਸਨ। ਉਨਾਂ ਸਮੂਹ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਹੋਰ ਮਿਹਨਤ ਤੇ ਲਗਨ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਉਣ। ਇਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਸਮਾਗਮ ਵਿੱਚ ਸ਼ਾਮਲ ਹੁੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਚੰਡੀਗੜ੍ਹ ਵਿਖੇ ਹੋਣ ਕਾਰਨ, ਸਮਾਗਮ ਵਿੱਚ ਨਹੀ ਆ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਕਰੀਬ 31000 ਤੋਂ ਵੱਧ ਸਰਕਾਰੀ ਨੋਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਹਜ਼ਾਰਾਂ ਕਰਮਚਾਰੀਆਂ ਦੀਆਂ ਰੈਗੂਲਰ ਸੇਵਾਵਾਂ ਕੀਤੀਆਂ ਜਾ ਚੁੱਕੀਆਂ ਹਨ। ਉਨਾਂ  ਅਧਿਆਪਕਾਂ ਨੂੰ ਪੱਕੇ ਹੋਣ ਦੀ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਗਰੰਟੀਆਂ ਦਿੱਤੀਆਂ ਸਨ, ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।