ਬਹਿਸ ਪਾਣੀਆਂ ਤੇ ਹੋਣੀ ਚਾਹੀਦੀ ਹੈ ਤੇ ਆਮ ਲੋਕਾਂ ਦੀ ਹਾਜ਼ਰੀ ਵਿੱਚ ਹੋਣੀ ਚਾਹੀਦੀ ਹੈ : ਪ੍ਰਤਾਪ ਸਿੰਘ ਬਾਜਵਾ 

ਬਟਾਲਾ, 16 ਅਕਤੂਬਰ : ਅੱਜ ਬਟਾਲਾ ਵਿਖੇ ਇੱਕ ਸਮਾਗਮ ‘ਚ ਸਿਕਰਤ ਕਰਨ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਸਵਾਈਐਲ ਮੁੱਦੇ ਤੇ ਪੰਜਾਬ ਦੀ ਆਪ ਸਰਕਾਰ ‘ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸਰਕਾਰ ਬਹਿਸ ਵਾਲਾ ਸਮਾਗਮ ਜਰੂਰ ਕਰੇ, ਪਰ ਸਾਂਝੀ ਜਗ੍ਹਾ ਸਮੇਤ ਸਾਂਝੇ ਲੋਕਾਂ ਅਤੇ ਅਧਿਕਾਰੀਆਂ ਵਿਚਕਾਰ ਇਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਨਹੀਂ ਕਿ ਬਹਿਸ ਵਾਲੀ ਜਗ੍ਹਾ ਤੇ ਆਪਣੇ ਲੋਕਾਂ ਨੂੰ ਸ਼ਾਮਲ ਕਰਨ ਦੀ ਬਜਾਏ ਦੂਸਰੀਆਂ ਪਾਰਟੀਆਂ ਦੇ ਲੋਕਾਂ ਨੂੰ ਵੀ ਸ਼ਾਮਲ ਕੀਤਾ ਜਾਵੇ ਨਾ ਕਿ ਪੁਲਿਸ ਰਾਹੀਂ ਰਕਿਆ ਜਾਵੇ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਹਿਲਾਂ ਪਾਣੀਆਂ ਤੇ ਬਹਿਸ ਹੋਣੀ ਚਾਹੀਦੀ ਹੈ ਤੇ ਬਹਿਸ ਆਮ ਲੋਕਾਂ ਦੀ ਹਾਜ਼ਰੀ ਵਿੱਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਵੱਲੋਂ ਮੁੱਖ ਮੰਤਰੀ ਮਾਨ ਤੋਂ ਕੇਂਦਰ ਵੱਲੋਂ ਪਾਣੀਆਂ ਦੇ ਮੁੱਦੇ ਤੇ ਸਰਵੇ ਕਰਨ ਲਈ ਭੇਜੀ ਟੀਮ ਨੂੰ ਰੋਕਣ ਲਈ ਉਨ੍ਹਾਂ ਦੇ 92 ਵਿਧਾਇਕਾਂ ਨੂੰ ਉਨ੍ਹਾਂ ਦੇ ਨਾਲ ਭੇਜਣ ਲਈ ਕਿਹਾ ਸੀ ਤਾਂ ਮੁੱਖ ਮੰਤਰੀ ਦਾ ਕੋਈ ਜਵਾਬ ਨਹੀਂ ਆਇਆ। ਕਾਂਗਰਸ ਅਤੇ ਆਪ ਪਾਰਟੀ ਦੇ ਗਠਜੋੜ ਬਾਰੇ ਗੱਲ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਮੀਡੀਆ ਦੀ ਨਜ਼ਰਾਂ ਵਿੱਚ ਹੋਇਆ ਹੈ, ਪਰ ਅਸਲੀਅਤ ਸਾਹਮਣੇ ਬਾਅਦ ਵਿੱਚ ਆਵੇਗੀ।