ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਕਾਰਜਾਂ ਦਾ ਰੀਵਿਓ

ਪਠਾਨਕੋਟ, 18 ਅਗਸਤ : ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਮਗਨਰੇਗਾ ਅਧੀਨ ਕੀਤੇ ਗਏ ਕਾਰਜਾਂ ਦਾ ਰੀਵਿਓ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਯੁੱਧਬੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸਨ, ਰਜਿੰਦਰ ਗੋਤਰਾ ਐਕਸੀਅਨ ਲੋਕ ਨਿਰਮਾਣ ਵਿਭਾਗ, ਵੱਖ ਵੱਖ ਬਲਾਕਾਂ ਦੇ ਬਲਾਕ ਵਿਕਾਸ ਅਧਿਕਾਰੀ ਅਤੇ ਮਗਨਰੇਗਾ ਕੋਆਰਡੀਨੇਟਰ ਨਿਧੀ, ਈਸਾ ਮਹਾਜਨ, ਮੀਨਾਕਸੀ ਸਰਮਾ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜਰ ਸਨ। ਇਸ ਮੋਕੇ ਤੇ ਮੀਟਿੰਗ ਨੂੰ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਸਰਕਾਰ ਵੱਲੋਂ ਹਰੇਕ ਪਿੰਡਾਂ ਅੰਦਰ ਬੇਰੋਜਗਾਰ ਲੋਕਾਂ ਲਈ ਰੁਜਗਾਰ ਦੀ ਵਿਵਸਥਾ ਕੀਤੀ ਗਈ ਹੈ ਜਿਸ ਅਧੀਨ ਹਰੇਕ ਨਾਗਰਿਕ ਜੋ ਕੋਈ ਵੀ ਕੰਮ ਨਹੀਂ ਕਰਦਾ ਉਸ ਨੂੰ ਮਗਨਰੇਗਾ ਅਧੀਨ ਰੁਜਗਾਰ ਦਿੱਤਾ ਜਾਂਦਾ ਹੈ। ਉਨ੍ਹਾਂ ਬਲਾਕ ਵਿਕਾਸ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰੇਕ ਬਲਾਕਾਂ ਅੰਦਰ ਜੋ ਵੀ ਵਿਕਾਸ ਕਾਰਜ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਹਨ ਉਨ੍ਹਾਂ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੈ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਸਿੱਧੇ ਤੋਰ ਤੇ ਲਾਭ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਨ੍ਹਾਂ ਵਿਭਾਗਾਂ ਵੱਲੋਂ ਵੀ ਵਿਕਾਸ ਕਾਰਜ ਕਰਵਾਏ ਜਾਂਦੇ ਹਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਪਿੰਡ ਦੇ ਉਹ ਲੋਕ ਜਿਨ੍ਹਾਂ ਦਾ ਮਗਨਰੇਗਾ ਅਧੀਨ ਕਾਰਡ ਬਣਾਇਆ ਗਿਆ ਹੈ ਉਨ੍ਹਾਂ ਲੋਕਾਂ ਨੂੰ ਰੁਜਗਾਰ ਮੁਹੇਈਆਂ ਕਰਵਾਇਆ ਜਾਵੈ। ਉਨ੍ਹਾਂ ਬਾਕੀ ਵਿਭਾਗਾਂ ਅੰਦਰ ਵੀ ਮਗਨਰੇਗਾ ਅਧੀਨ ਕੀਤੇ ਜਾ ਰਹੇ ਕਾਰਜਾਂ ਤੇ ਚਰਚਾ ਕੀਤੀ।