ਪੰਜਾਬ ਅੰਦਰ ਲੋਕਾਂ ਦੀਆਂ ਆਮ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ : ਕੈਬਨਿਟ ਮੰਤਰੀ ਕਟਾਰੂਚੱਕ

  • ਕੈਬਨਿਟ ਮੰਤਰੀ ਕਟਾਰੂਚੱਕ ਨੇ ਆਪਣੀ ਰਿਹਾਇਸ਼ 'ਤੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪਠਾਨਕੋਟ, 1 ਸਤੰਬਰ 2024 : ਅੱਜ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਪਿੰਡ ਕਟਾਰੂਚੱਕ ਵਿਖੇ ਅਪਣੇ ਦਫਤਰ ਚੋਂ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਨਰੇਸ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ. ਸੈਲ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜਰ ਸਨ। ਇਸ ਮੌਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਜਨ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਅਤੇ ਜਨ ਭਲਾਈ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਹਰ ਸਨੀਵਾਰ ਅਤੇ ਐਤਵਾਰ ਨੂੰ ਅਪਣੇ ਨਿਵਾਸ ਸਥਾਨ ਤੇ ਸਥਿਤ ਦਫਤਰ ਵਿਖੇ ਆਮ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਜਿਆਦਾਤਰ ਸਮੱਸਿਆਵਾਂ ਦਾ ਮੋਕੇ ਤੇ ਹੱਲ ਕੀਤਾ ਜਾਂਦਾ ਹੈ ਅਤੇ ਕਿਸੇ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਸਬੰਧਤ ਵਿਭਾਗੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਿਕਾਇਤ ਕਰਤਾ ਨੂੰ ਸਮਾਂ ਦਿੱਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲੋਕਾਂ ਦੀਆਂ ਆਮ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਹਰੇਕ ਨਾਗਰਿਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ ਭਲਾਈ ਯੋਜਨਾਵਾਂ ਤੋਂ ਲਾਭ ਪ੍ਰਾਪਤ ਕਰ ਸਕੇ। ਇਸ ਮੌਕੇ ਤੇ ਜਿਲ੍ਹਾ ਗੁਰਦਾਸਪੁਰ ਡੀਪੂ ਹੋਲਡਰ ਕੈਬਨਿਟ ਮੰਤਰੀ ਨੂੰ ਮਿਲੇ ਅਤੇ ਮੁੰਹ ਮਿੱਠਾ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਡੀਪੂ ਹੋਲਡਰਾਂ ਦੇ ਪੱਖ ਵਿੱਚ ਲਏ ਫੈਸਲੇ ਦਾ ਸਵਾਗਤ ਕਰਦੇ ਹੋਏ ਸੁਭਕਾਮਨਾਵਾਂ ਦਿੱਤੀਆਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਡੀਪੂ ਹੋਲਡਰਾਂ ਵਿੱਚੋਂ ਜਿਲ੍ਹਾ ਪ੍ਰਧਾਨ ਮੋਹਣ ਸਿੰਘ ਭਾਗੋਕਾਵਾਂ, ਜਰਨਲ ਸਕੱਤਰ ਪੰਜਾਬ ਅਤੇ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਮੀਡਿਆ ਇੰਚਾਰਜ ਰਵੀ ਗਿੱਲ, ਬਟਾਲਾ ਦੇ ਪ੍ਰਧਾਨ ਰਣਜੀਤ ਸਿੰਘ, ਭਾਰਤ ਭੂਸਣ, ਕਾਦੀਆਂ ਤੋਂ ਪ੍ਰਧਾਨ ਵਿਜੈ ਕੁਮਾਰ, ਧਾਰੀਵਾਲ ਤੋਂ ਪ੍ਰਧਾਨ ਦਿਲਬਾਗ ਸਿੰਘ, ਗੁਰਦਾਸਪੁਰ ਦੇ ਪ੍ਰਧਾਨ ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ ਝਾਵਰ ਆਦਿ ਡੀਪੂ ਹੋਲਡਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਡੀਪੂ ਹੋਲਡਰਾਂ ਨੂੰ ਬਕਾਇਆ ਰਾਸੀ ਦਾ ਭੁਗਤਾਨ ਕੀਤਾ ਹੈ ਉਸ ਲਈ ਉਹ ਪੰਜਾਬ ਸਰਕਾਰ ਦੇ ਇਸ ਫੈਂਸਲੇ ਦੀ ਪ੍ਰਸੰਸਾ ਕਰਦੇ ਹਨ ਇਸ ਦੇ ਨਾਲ ਹੀ ਡੀਪੂ ਹੋਲਡਰਾਂ ਨੂੰ ਮਿਲਣ ਵਾਲੇ ਕਮਿਸਨ ਵਿੱਚ ਜੋ ਵਾਧਾ ਕੀਤਾ ਹੈ ਉਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ।